
ਮੋਗਾ (ਦ ਸਟੈਲਰ ਨਿਊਜ਼)। ਮੋਗਾ ਸੈਕਸ ਸਕੈਂਡਲ ਮਾਮਲੇ ਵਿੱਚ ਮੋਹਾਲੀ ਦੀ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ 1 ਪੁਲਿਸ ਅਧਿਕਾਰੀਆਂ, ਤਤਕਾਲੀ ਐਸਐਸਪੀ ਦਵਿੰਦਰ ਸਿੰਘ ਗਰਚਾ, ਸਾਬਕਾ ਐਸਪੀ ਹੈੱਡਕੁਆਰਟਰ ਮੋਗਾ ਪਰਮਦੀਪ ਸਿੰਘ ਸੰਧੂ, ਸਾਬਕਾ ਐਸਐਚਓ ਥਾਣਾ ਸਿਟੀ ਮੋਗਾ ਰਮਨ ਕੁਮਾਰ ਤੇ ਥਾਣਾ ਸਿਟੀ ਤੇ ਤਤਕਾਲੀ ਐਸਐਚਓ, ਥਾਣਾ ਸਿਟੀ ਮੋਗਾ ਇੰਸਪੈਕਟਰ ਅਮਰਜੀਤ ਸਿੰਘ ਨੂੰ 5-5 ਸਾਲ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਹਰੇਕ ਨੂੰ 2 ਲੱਖ ਦਾ ਜ਼ੁਰਮਾਨਾ ਵੀ ਲਗਾਇਆ ਹੈ।

ਸ਼ਿਕਾਇਤਕਰਤਾ ਨੇ ਕਿਹਾ ਕਿ ਉਹ ਇਸ ਫੈਸਲੇ ਤੋਂ ਸੰਤੁਸ਼ਟ ਹਨ। ਇਸ ਮਾਮਲੇ ਵਿੱਚ 29 ਮਾਰਚ ਨੂੰ ਅਦਾਲਤ ਨੇ ਚਾਰਾਂ ਨੂੰ ਦੋਸ਼ੀ ਠਹਿਰਾਇਆ ਸੀ। ਅਕਾਲੀ ਆਗੂ ਤੋਤਾ ਸਿੰਘ ਦੇ ਪੁੱਤਰਾਂ ਬਰਜਿੰਦਰ ਸਰਫ਼ ਉਰਫ਼ ਮੱਖਣ ਬਰਾੜ ਅਤੇ ਸੁਖਰਾਜ ਸਿੰਘ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ।












