Wednesday, October 28, 2026
Home Chandigarh ਯਾਤਰੀਆਂ ਨਾਲ ਭਰੀ ਬੱਸ ਪਲਟੀ, ਕਈ ਜ਼ਖਮੀ

ਯਾਤਰੀਆਂ ਨਾਲ ਭਰੀ ਬੱਸ ਪਲਟੀ, ਕਈ ਜ਼ਖਮੀ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਚੰਡੀਗੜ੍ਹ ਵਿੱਚ ਸੜਕ ਹਾਦਸੇ ਦੌਰਾਨ ਯਾਤਰੀਆਂ ਨਾਲ ਭਰੀ ਬੱਸ ਪਲਟਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸੇ ਦੌਰਾਨ 5 ਤੋਂ 6 ਯਾਤਰੀ ਗੰਭੀਰ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਬੱਸ ਕਟੜਾ ਤੋਂ ਦਿੱਲੀ ਜਾ ਰਹੀ ਸੀ ਤੇ ਜਦੋਂ ਉਹ  ਚੰਡੀਗੜ੍ਹ ਦੇ ਜੀਰੀ ਮੰਡੀ ਚੌਕ ਨਜ਼ਦੀਕ ਪਹੁੰਚੇ ਤਾਂ ਬੱਸ ਕੰਟਰੋਲ ਤੋਂ ਬਾਹਰ ਹੋ ਗਈ ਤੇ ਪਲਟ ਗਈ। ਬੱਸ ਵਿੱਚ ਕੁੱਲ 46 ਯਾਤਰੀ ਸਵਾਰ ਸਨ।

Advertisements

ਹਾਦਸੇ ਦੌਰਾਨ 5 ਤੋਂ 6 ਲੋਕ ਗੰਭੀਰ ਜ਼ਖਮੀ ਹੋ ਗਏ ਤੇ ਉਹਨਾਂ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਕਿ ਉਹਨਾਂ ਦਾ ਇਲਾਜ਼ ਚੱਲ ਰਿਹਾ ਹੈ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here