
ਫਾਜਿਲਕਾ (ਦ ਸਟੈਲਰ ਨਿਊਜ਼)। ਕੈਂਪਟਨ ਲਖਵਿੰਦਰ ਸਿੰਘ, ਸਿਖਲਾਈ ਅਧਿਕਾਰੀ, ਸੀ-ਪਾਈਟ ਕੈਂਪ ਕਾਲਝਰਾਣੀ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਆਰ.ਓ. ਫਿਰੋਜਪੁਰ ਦੀ ਆਰਮੀ ਅਗਨੀਵੀਰ ਭਰਤੀ ਲਈ ਆਨ-ਲਾਈਨ ਅਪਲਾਈ ਕਰਨ ਦੇ ਸਿਰਫ ਤਿੰਨ ਦਿਨ ਬਾਕੀ ਰਹਿ ਚੁੱਕੇ ਹਨ। ਜਿਲ੍ਹਾ ਫਾਜਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਦੇ ਜਿਨ੍ਹਾਂ ਯੁਵਕਾਂ ਨੇ ਅਜੇ ਤੱਕ ਆਰਮੀ ਅਗਨਵੀਰ ਭਰਤੀ ਵਾਸਤੇ ਆਨ-ਲਾਈਨ ਅਪਲਾਈ ਨਹੀ ਕੀਤਾ, ਉਹਨ੍ਹਾਂ ਯੁਵਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਮਿਤੀ 10 ਅਪ੍ਰੈਲ 2025 ਤੱਕ www.joinindianarmy.nic.in ਵੈੱਬ ਸਾਈਟ ਤੇ ਅਪਲਾਈ ਕੀਤਾ ਜਾ ਸਕਦਾ ਹੈ। ਅਪਲਾਈ ਕਰਨ ਉਪਰੰਤ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜਿਲਕਾ ਜਿਲੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਸੀ-ਪਾਈਟ ਕੈਂਪ ਕਾਲਝਰਾਣੀ ਵਿਖੇ ਆ ਕੇ ਲਿਖਤੀ ਪੇਪਰ ਦੀ ਤਿਆਰੀ ਕਰਨ। ਲਿਖਤੀ ਪੇਪਰ ਦੀ ਤਿਆਰੀ ਡਿਜੀਟਲ ਸਮਾਰਟ ਕਲਾਸ ਰੂਮਜ਼ ਵਿੱਚ ਕਰਵਾਈ ਜਾਂਦੀ ਹੈ।

ਉਕਤ ਜਿਲਿਆਂ ਦੇ ਪੂਰਵ ਸਿਖਲਾਈ ਲੈਣ ਦੇ ਚਾਹਵਾਨ ਯੁਵਕ ਜਲਦ ਤੋਂ ਜਲਦ ਮਿਤੀ 19 ਅਪ੍ਰੈਲ 2025 ਤੋਂ ਕਿਸੇ ਵੀ ਦਿਨ ਸਵੇਰੇ 9:00 ਵਜੇ ਨਿੱਜੀ ਤੌਰ ਤੇ ਸੀ-ਪਾਈਟ ਕੈਂਪ, ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ ਵਿਖੇ ਦਸਵੀ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਆਨ-ਲਾਈਨ ਅਪਲਾਈ ਕੀਤੇ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, ਜਾਤੀ ਸਰਟੀਫਿਕੇਟ ਅਤੇ ਰੈਜੀਡੈਂਸੀ ਸਰਟੀਫਿਕੇਟ ਦੀ ਫੋਟੋ ਕਾਪੀ , 2 ਤਾਜਾ ਪਾਸਪੋਰਟ ਸਾਈਜ ਫੋਟੋ ਦਸਤਾਵੇਜ਼ ਸਮੇਤ ਨਿੱਜੀ ਤੌਰ ਤੇ ਪਹੁੰਚ ਕੇ ਰਜ਼ਿਸਟ੍ਰੇਸ਼ਨ ਕਰਵਾ ਸਕਦੇ ਹਨ। ਸਿਖਲਾਈ ਦੌਰਾਂਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ। ਇਹ ਜਾਣਕਾਰੀ ਟ੍ਰੇਨਿੰਗ ਅਧਿਕਾਰੀ, ਕੈਪਟਨ ਲਖਵਿੰਦਰ ਸਿੰਘ ਦੁਆਰਾ ਦਿੱਤੀ ਗਈ। ਵਧੇਰੇ ਜਾਣਕਾਰੀ ਲਈ 94641-52013, 93167-13000, 94638-31615 ਤੇ ਸੰਪਰਕ ਕੀਤਾ ਜਾ ਸਕਦਾ ਹੈ।











