Tuesday, October 20, 2026
Home Latest ਗੁਰਦੁਆਰਾ ਰਾਮਸਰ ਸਾਹਿਬ ਵਿਖੇ ਸਰੋਵਰ ਵਿੱਚ ਡੁੱਬਣ ਕਾਰਨ 2 ਚਚੇਰੇ ਭਰਾਵਾਂ ਦੀ...

ਗੁਰਦੁਆਰਾ ਰਾਮਸਰ ਸਾਹਿਬ ਵਿਖੇ ਸਰੋਵਰ ਵਿੱਚ ਡੁੱਬਣ ਕਾਰਨ 2 ਚਚੇਰੇ ਭਰਾਵਾਂ ਦੀ ਮੌਤ

ਕੋਟਕਪੂਰਾ (ਦ ਸਟੈਲਰ ਨਿਊਜ਼)। ਕੋਟਕਪੂਰਾ ਦੇ ਪਿੰਡ ਖਾਰਾ ਵਿਖੇ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਸਰੋਵਰ ਵਿਚ ਡੁੱਬਣ ਕਾਰਨ ਦੋ ਚਚੇਰੇ ਭਰਾਵਾਂ ਦੀ ਮੌਤ ਹੋ ਗਈ। ਮ੍ਰਿਤਕ ਬੱਚਿਆਂ ਦੀ ਪਹਿਚਾਣ ਲਵਪ੍ਰੀਤ ਸਿੰਘ ਉਮਰ 14 ਸਾਲਾਂ ਉਰਫ ਲੱਭੀ ਤੇ ਹਰਮਨ ਸਿੰਘ ਉਮਰ 14 ਸਾਲਾਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਸਾਹਿਬ ਵਿੱਚ ਇੱਕ ਪਰਿਵਾਰ ਦੇ ਘਰ ਮੌਤ ਹੋਈ ਸੀ ਤੇ ਉਸਦੇ ਸਬੰਧ ਵਿੱਚ ਪਾਠ ਦਾ ਭੋਗ ਰੱਖਿਆ ਗਿਆ ਸੀ ਜਿਸ ਵਿੱਚ ਭਾਰੀ ਗਿਣਤੀ ਵਿੱਚ ਪਿੰਡ ਵਾਸੀ ਸ਼ਾਮਿਲ ਹੋਏ ਸਨ। ਇਸੇ ਦੌਰਾਨ ਉਹ ਦੋਵੇਂ ਭਰਾ ਵੀ ਗੁਰਦੁਆਰਾ ਸਾਹਿਬ ਵਿਖੇ ਆਏ ਸਨ ਤੇ ਬੱਚੇ ਗੁਰੂ ਸਰੋਵਰ ਨਜ਼ਦੀਕ ਖੜੇ ਸਨ ਤਾਂ ਅਚਾਨਕ ਇੱਕ ਬੱਚੇ ਦਾ ਪੈਰ ਫਿਸਲ ਗਿਆ ਤੇ ਉਹ ਸਰੋਵਰ ਵਿੱਚ ਡਿੱਗ ਗਿਆ ਅਤੇ ਉਸਨੂੰ ਬਚਾਉਣ ਲਈ ਇੱਕ ਹੋਰ ਬੱਚੇ ਨੇ ਸਰੋਵਰ ਵਿੱਚ ਛਾਲ ਮਾਰ ਦਿੱਤੀ।

Advertisements

ਜਿਸ ਕਾਰਨ ਦੂਜਾ ਬੱਚਾ ਵੀ ਡੁੱਬ ਗਿਆ। ਇਸਦੀ ਸੂਚਨਾ ਮਿਲਣ ਤੇ ਪਿੰਡ ਵਾਸੀਆਂ ਨੇ ਦੋਹਾਂ ਨੂੰ ਬਾਹਰ ਕੱਢਿਆ ਤੇ ਕੋਟਪੁਰਾ ਦੇ ਹਸਪਤਾਲ ਵਿਖੇ ਪਹੁੰਚਾਇਆ ਜਿੱਥੇ ਕਿ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਪਰਿਵਾਰਕ ਮੈਬਰਾਂ ਨੇ ਪ੍ਰਸ਼ਾਸਨ ਤੇ ਸਰਕਾਰ ਤੋਂ ਪਰਿਵਾਰਾਂ ਦੀ ਮਾਲੀ ਮਦਦ ਦੀ ਗੁਹਾਰ ਲਗਾਈ ਹੈ। ਦੋਵਾਂ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ।

LEAVE A REPLY

Please enter your comment!
Please enter your name here