
ਤਰਨਤਾਰਨ (ਦ ਸਟੈਲਰ ਨਿਊਜ਼)। ਤਰਨਤਾਰਨ ਦੇ ਪਿੰਡ ਕੋਟ ਮੁਹੰਮਦ ਖਾਂ ਵਿਖੇ ਪੰਜਾਬ ਪੁਲਿਸ ਦੇ ਮੁਲਾਜ਼ਮ ਦਾ ਪਿੰਡ ਦੇ ਸਰਪੰਚ ਵੱਲੋਂ ਗੋਲ਼ੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸਰਪੰਚ ਤੇ ਦੂਜੀ ਧਿਰ ਦਾ ਪਿਛਲੇ ਕਈ ਦਿਨਾਂ ਤੋਂ ਵਿਵਾਦ ਚੱਲ ਰਿਹਾ ਸੀ। ਜਿਸ ਸਬੰਧੀ ਸ਼ਿਕਾਇਤ ਮਿਲਣ ਤੇ ਐਸਆਈ ਚਰਨਜੀਤ ਆਪਣੀ ਪੁਲਿਸ ਪਾਰਟੀ ਨਾਲ ਪਿੰਡ ਪਹੁੰਚੇ ਜਿੱਥੇ ਸਰਪੰਚ ਨੇ ਉਨ੍ਹਾਂ ਤੇ ਹੀ ਗੋਲ਼ੀਆਂ ਚਲਾ ਦਿੱਤੀਆਂ। ਇਸ ਦੌਰਾਨ ਪੁਲਿਸ ਮੁਲਾਜ਼ਮ ਤੇ ਐਸਆਈ ਚਰਨਜੀਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਉਹਨਾਂ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਕਿ ਇਲਾਜ਼ ਦੌਰਾਨ ਐਸਆਈ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।












