Saturday, October 10, 2026
Home Latest ਭਗਵੰਤ ਉਰਫ ਮੰਤਰੀ ਬਾਜੇਕੇ ਨੇ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਭੁੱਖ ਹੜਤਾਲ...

ਭਗਵੰਤ ਉਰਫ ਮੰਤਰੀ ਬਾਜੇਕੇ ਨੇ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਭੁੱਖ ਹੜਤਾਲ ਕੀਤੀ ਸ਼ੁਰੂ, ਪੁਲਿਸ ਪ੍ਰਸ਼ਾਸ਼ਨ ਤੇ ਲਗਾਏ ਆਰੋਪ

ਬਠਿੰਡਾ (ਦ ਸਟੈਲਰ ਨਿਊਜ਼)। ਸਾਂਸਦ ਅੰਮ੍ਰਿਤਪਾਲ ਦੇ ਸਾਥੀ ਭਗਵੰਤ ਸਿੰਘ ਉਰਫ ਮੰਤਰੀ ਬਾਜੇਕੇ ਵੱਲੋਂ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ। ਜਾਣਕਾਰੀ ਮੁਤਾਬਿਕ ਪਿਛਲੇ ਦਿਨੀਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬਾਜੇਕੇ ਨੂੰ ਤਬਦੀਲ ਕੀਤਾ ਗਿਆ ਸੀ ਜਿੱਥੇ ਉਸ ਵੱਲੋਂ ਭੁੱਖ ਹੜਤਾਲ ਕੀਤੀ ਜਾ ਰਹੀ ਹੈ।  ਬਠਿੰਡਾ ਜੇਲ੍ਹ ਵਿੱਚ ਬੰਦ ਬਾਜੇਕੇ ਨੇ ਪੁਲਿਸ ਪ੍ਰਸ਼ਾਸਨ ਤੇ ਗੰਭੀਰ ਇਲਜ਼ਾਮ ਲਗਾਏ ਹਨ।

Advertisements

ਉਸਨੇ ਕਿਹਾ ਕਿ ਬਾਥਰੂਮਾਂ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਗੁਪਤ ਕੈਮਰੇ ਲਗਾਏ ਗਏ ਹਨ ਤੇ ਉਸਦੀ ਨਿੱਜਤਾ ਦਾ ਬਿਲਕੁੱਲ ਵੀ ਖਿਆਲ ਨਹੀਂ ਰੱਖਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਉਸਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਗੁਰੂ ਘਰ ਦੇ ਦਰਸ਼ਨਾਂ ਦੇ ਲਈ ਵੀ ਜਾਣ ਨਹੀਂ ਦਿੱਤਾ ਜਾਂਦਾ। ਇਸ ਸਬੰਧੀ ਬਾਜੇਕੇ ਨੇ ਆਡੀਓ ਮੈਸੇਜ ਜਾਰੀ ਕਰਕੇ ਜੇਲ੍ਹ ਪ੍ਰਸ਼ਾਸਨ ਤੇ ਧੱਕੇਸ਼ਾਹੀ ਦੇ ਇਲਜ਼ਾਮ ਲਗਾਏ ਹਨ।

LEAVE A REPLY

Please enter your comment!
Please enter your name here