Friday, October 23, 2026
Home Crime SI ਚਰਨਜੀਤ ਸਿੰਘ ਦੀ ਹੱਤਿਆ ਦੇ ਮਾਮਲੇ ‘ਚ ‘ਆਪ’ ਸਰਪੰਚ ਸਮੇਤ 50...

SI ਚਰਨਜੀਤ ਸਿੰਘ ਦੀ ਹੱਤਿਆ ਦੇ ਮਾਮਲੇ ‘ਚ ‘ਆਪ’ ਸਰਪੰਚ ਸਮੇਤ 50 ਖਿਲਾਫ਼ ਮਾਮਲਾ ਦਰਜ਼

ਤਰਨਤਾਰਨ (ਦ ਸਟੈਲਰ ਨਿਊਜ਼)। ਖਡੂਰ ਸਾਹਿਬ ਦੇ ਥਾਣਾ ਗੋਇੰਦਵਾਲ ਸਾਹਿਬ ਦੇ ਪਿੰਡ ਕੋਟ ਮਹੁੰਮਦ ਖਾਂ ਵਿਖੇ ਦੋ ਧਿਰਾਂ ਵਿੱਚਕਾਰ ਹੋਈ ਲੜਾਈ ਨੂੰ ਰੋਕਣ ਗਈ ਪੁਲਿਸ ਪਾਰਟੀ ਤੇ ਗੋਲੀ ਚਲਾਉਣ ਕਾਰਨ ਸਬ ਇੰਸਪੈਕਟਰ ਚਰਨਜੀਤ ਸਿੰਘ ਦੀ ਮੌਤ ਹੋ ਗਈ ਸੀ ਅਤੇ ਇੱਕ ਹੋਰ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਿਆ ਸੀ। ਇਸ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਸਬ-ਡਵੀਜ਼ਨ ਗੋਇੰਦਵਾਲ ਸਾਹਿਬ ਦੇ ਡੀਐੱਸਪੀ ਅਤੁਲ ਸੋਨੀ ਦੇ ਬਿਆਨਾਂ ਤੇ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਸਰਪੰਚ ਸਮੇਤ 50 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

Advertisements

ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਇਸ ਮਾਮਲੇ ਵਿਚ ਆਮ ਆਦਮੀ ਪਾਰਟੀ ਨਾਲ ਸਬੰਧਤ ਪਿੰਡ ਕੋਟ ਮੁਹੰਮਦ ਖਾ ਦੇ ਸਰਪੰਚ ਕੁਲਦੀਪ ਸਿੰਘ, ਰਾਜਬੀਰ ਸਿੰਘ, ਅਮਨਦੀਪ ਸਿੰਘ, ਗੁਰਦਿਆਲ ਸਿੰਘ, ਜਗਰੂਪ ਸਿੰਘ, ਬਲਜਿੰਦਰ ਸਿੰਘ, ਰੇਸ਼ਮ ਸਿੰਘ, ਹਰਮਨਜੀਤ ਸਿੰਘ, ਰਾਜਦੀਪ ਸਿੰਘ, ਗੁਰਸੇਵਕ ਸਿੰਘ, ਪਲਵਿੰਦਰ ਸਿੰਘ, ਜ਼ੋਰਾਵਰ ਸਿੰਘ, ਸਤਨਾਮ ਸਿੰਘ, ਅਰਸ਼ਪ੍ਰੀਤ ਸਿੰਘ, ਅਰਸ਼ਦੀਪ ਸਿੰਘ, ਲਵਪ੍ਰੀਤ ਸਿੰਘ, ਚਮਕੌਰ ਸਿੰਘ, ਜਸ਼ਨਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਹਰਪਾਲ ਸਿੰਘ ਤੋਂ ਇਲਾਵਾ 40/50 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ।

LEAVE A REPLY

Please enter your comment!
Please enter your name here