Monday, October 19, 2026
Home Latest ਮੋਟਰਸਾਈਕਲ ਸਵਾਰ ਲੁਟੇਰੇ ਮਹਿਲਾ ਤੋਂ ਪਰਸ ਖੋਹ ਕੇ ਹੋਏ ਫ਼ਰਾਰ

ਮੋਟਰਸਾਈਕਲ ਸਵਾਰ ਲੁਟੇਰੇ ਮਹਿਲਾ ਤੋਂ ਪਰਸ ਖੋਹ ਕੇ ਹੋਏ ਫ਼ਰਾਰ

ਪਟਿਆਲਾ (ਦ ਸਟੈਲਰ ਨਿਊਜ਼)। ਪਟਿਆਲਾ ਸ਼ਹਿਰ ਵਿੱਚ ਅੱਜ ਦਿਨ ਦਿਹਾੜੇ ਮੋਟਰਸਾਈਕਲ ਸਵਾਰਾਂ ਨੇ ਭਰੇ ਬਾਜ਼ਾਰ ਵਿੱਚ ਲੁੱਟ-ਖੋਹ ਦੀ ਵਾਰਦਾਤਾਂ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ। ਘਟਨਾ ਅੱਜ ਦੁਪਹਿਰ ਲਗਭਗ ਡੇਢ ਵਜੇ ਤ੍ਰਿਪੜੀ ਦੇ ਭੀੜ-ਭੜੱਕੇ ਵਾਲੇ ਬਾਜ਼ਾਰ ਗੋਲ-ਗੱਪਾ ਚੌਂਕ ਨੇੜੇ ਵਾਪਰੀ ਜਦੋਂ ਐਕਟੀਵਾ ਸਵਾਰ ਦੋ ਮਹਿਲਾਵਾਂ ਕੋਲੋਂ ਕਾਲੇ ਰੰਗ ਦੇ ਸਪਲੈਂਡਰ  ਮੋਟਰਸਾਈਕਲ ਉੱਤੇ ਸਵਾਰ ਦੋ ਲੁਟੇਰੇ ਜਿਹਨਾਂ ਵਿੱਚ ਇੱਕ ਮਹਿਲਾ ਸੀ ਅਤੇ ਜਿਨ੍ਹਾਂ ਨੇ ਆਪਣੇ ਮੂੰਹ ਸਿਰ ਲਪੇਟੇ ਹੋਏ ਸਨ, ਪਰਸ ਖੋਹ ਕੇ ਫ਼ਰਾਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਦੀਪ ਕੌਰ ਨੇ ਦੱਸਿਆ ਕਿ ਅੱਜ ਲਗਭਗ ਡੇਢ ਵਜੇ ਉਹ ਆਪਣੀ ਸਹੇਲੀ ਸਰਬਜੀਤ ਕੌਰ ਨਾਲ ਤ੍ਰਿਪੜੀ ਕਿਸੇ ਕੰਮ ਗਏ ਸਨ।

Advertisements

ਇਸੇ ਦੌਰਾਨ ਉਲਟੇ ਪਾਸਿਓਂ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ ਤੇ ਸਵਾਰ ਆਏ ਦੋ ਲੁਟੇਰੇ ਜਿਨ੍ਹਾਂ ਚੋਂ ਇੱਕ ਮਹਿਲਾ ਸੀ ਅਤੇ ਜਿਨ੍ਹਾਂ ਆਪਣੇ ਮੂੰਹ-ਸਿਰ ਲਪੇਟੇ ਹੋਏ ਸਨ,ਉਹਨਾਂ ਤੋਂ ਪਰਸ ਖੋ ਕੇ ਫ਼ਰਾਰ ਹੋ ਗਏ। ਪਰਸ ਵਿੱਚ ਲਗਭਗ 10 ਹਜ਼ਾਰ ਰੁਪਏ ਕ੍ਰੈਡਿਟ ਕਾਰਡ ਪੈਨ ਕਾਰਡ, ਆਧਾਰ ਕਾਰਡ ਅਤੇ ਹੋਰ ਜ਼ਰੂਰੀ ਸਮਾਨ ਸੀI ਇਸ ਸਬੰਧੀ ਤ੍ਰਿਪੜੀ ਚੌਂਕੇ ਵਿੱਚ ਐਫ.ਆਈ.ਆਰ. ਦਰਜ ਕਰਵਾ ਦਿੱਤੀ ਗਈ ਹੈ। ਚੌਂਕੀ ਦੇ ਐਸ.ਐੱਚ.ਓ. ਸਰਦਾਰ ਪਰਦੀਪ ਸਿੰਘ ਬਾਜਵਾ ਨੇ ਕਿਹਾ ਕਿ ਲੁਟੇਰਿਆਂ ਨੂੰ ਜਲਦੀ ਹੀ ਕਾਬੂ ਕਰਕੇ ਸਲਾਖ਼ਾਂ ਪਿੱਛੇ ਪਹੁੰਚਾ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here