
ਕਰਨਾਟਕ (ਦ ਸਟੈਲਰ ਨਿਊਜ਼)। ਕਰਨਾਟਕ ਦੇ ਪਿੰਡ ਮਦਾਰਕੀ ਨਜ਼ਦੀਕ ਇੱਕ ਕਾਰ ਤੇ ਇੱਕ ਸਰਕਾਰੀ ਬੱਸ ਦੀ ਆਹਮੋ-ਸਾਹਮਣੇ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸੇ ਦੌਰਾਨ 4 ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕਾਰ ਵਿੱਚ ਸਵਾਰ ਲੋਕ ਕਿਸੇ ਕੰਮ ਤੋਂ ਵਾਪਸ ਪਰਤ ਰਹੇ ਸਨ ਤੇ ਜਦੋਂ ਉਹ ਪਿੰਡ ਮਦਾਰਕੀ ਨਜ਼ਦੀਕ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਬੱਸ ਨਾਲ ਉਹਨਾਂ ਦੀ ਟੱਕਰ ਹੋ ਗਈ।

ਟੱਕਰ ਇੰਨੀ ਕੁ ਭਿਆਨਕ ਸੀ ਕਿ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ ਤੇ ਇਸ ਹਾਦਸੇ ਦੌਰਾਨ 4 ਲੋਕਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲਾ ਦਰਜ਼ ਕਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।












