Sunday, October 18, 2026
Home Latest ਰਾਜ ਪੱਧਰ ਦਾ ਵਿਸ਼ਵ ਹੋਮਿਓਪੈਥੀ ਦਿਵਸ ਚੰਡੀਗੜ੍ਹ ਵਿਖੇ ਮਨਾਇਆ ਗਿਆ

ਰਾਜ ਪੱਧਰ ਦਾ ਵਿਸ਼ਵ ਹੋਮਿਓਪੈਥੀ ਦਿਵਸ ਚੰਡੀਗੜ੍ਹ ਵਿਖੇ ਮਨਾਇਆ ਗਿਆ

ਫਾਜਿਲਕਾ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਰਾਜ ਪੱਧਰ ਦਾ ਵਿਸ਼ਵ ਹੋਮਿਓਪੈਥੀ ਦਿਵਸ ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਦੀ ਪ੍ਰਧਾਨਗੀ ਵਿੱਚ ਚੰਡੀਗੜ੍ਹ ਵਿਖੇ ਮਨਾਇਆ ਗਿਆ। ਇਸ ਸਮੇਂ ਡਾ. ਗੁਰਮੀਤ ਸਿੰਘ ਰਾਏ ਹੋਮਿਓਪੈਥਿਕ ਮੈਡੀਕਲ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਰਮਨ ਚਿਕਿਤਸਕ ਅਤੇ ਰਸਾਇਣ ਵਿਗਿਆਨੀ ਡਾ. ਸੈਮੂਅਲ ਹੈਨੇਮੈਨ ਦੇ 10 ਅਪ੍ਰੈਲ ਨੂੰ ਉਹਨਾਂ ਦੇ ਜਨਮ ਦਿਨ ਤੇ ਉਹਨਾਂ ਦਾ ਸਨਮਾਨ ਕਰਨ ਅਤੇ ਹੋਮਿਓਪੈਥੀ ਦਵਾਈਆਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਮਨਾਇਆ ਜਾਂਦਾ ਹੈ।

Advertisements

ਉਹਨਾਂ ਦੱਸਿਆ ਕਿ ਹੋਮਿਓਪੈਥੀ ਦਵਾਈਆਂ ਵੀ ਬਹੁਤ ਕਾਰਗਰ ਸਿੱਧ ਹੁੰਦੀਆਂ ਹਨ ਅਤੇ ਇਸਦੇ ਮਾੜੇ ਪ੍ਰਭਾਵ ਬਹੁਤ ਘੱਟ ਹੁੰਦੇ ਹਨ। ਇਹ ਸਰੀਰ ਦੀਆਂ ਸਵੈ ਇਲਾਜ ਸ਼ਕਤੀਆਂ ਤੇ ਭਰੋਸਾ ਕਰਦੇ ਹਨ। ਇਸ ਸਮੇਂ ਡਾ. ਸੈਮੂਅਲ ਹੈਨੇਮਨ ਦਾ ਜਨਮ ਦਿਨ ਮਨਾਇਆ ਗਿਆ। ਇਸ ਸਮਾਗਮ ਵਿੱਚ ਜਿਲ੍ਹਾ ਫ਼ਾਜ਼ਿਲਕਾ ਤੋਂ ਡਾ. ਗੁਰਮੀਤ ਸਿੰਘ ਰਾਏ, ਡਾ. ਪਰਦੀਪ ਕੁਮਾਰ, ਡਾ. ਆਮਨਾ ਕੰਬੋਜ਼, ਡਾ. ਕਲਪਨਾ, ਡਾ. ਮੁਕੇਸ਼ ਕੁਮਾਰ, ਮੰਦਰ ਸਿੰਘ ਸਤ ਨਰਾਇਣ ਸਤਨਾਮ ਚੰਦ, ਗੁਰਮਿੰਦਰ ਸਿੰਘ, ਸੁਖਵਿੰਦਰ ਸਿੰਘ, ਸੁਨੀਲ ਸ਼ਰਮਾ ਅਤੇ ਗੁਰਪਾਲ ਸਿੰਘ ਨੇ ਸ਼ਮੂਲੀਅਤ ਕੀਤੀ।

LEAVE A REPLY

Please enter your comment!
Please enter your name here