
ਚੰਡੀਗੜ੍ਹ (ਦ ਸਟੈਲਰ ਨਿਊਜ਼)। ਕੇਂਦਰ ਸਰਕਾਰ ਪੰਜਾਬ ਤੋਂ ਧਰਨਿਆਂ ਦੇ ਕਾਰਨ ਹੋਏ ਨੁਕਸਾਨ ਦੀ ਵਸੂਲੀ ਕਰੇਗੀ। ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਇੱਕ ਚਿੱਠੀ ਲਿੱਖੀ ਹੈ। ਚਿੱਠੀ ਵਿੱਚ ਕਿਹਾ ਗਿਆ ਕਿ ਟੋਲ ਪਲਾਜ਼ਾ ਬੰਦ ਹੋਣ ਕਾਰਨ 1638 ਕਰੋੜ ਦਾ ਘਾਟਾ ਹੋਇਆ ਹੈ।

ਅਕਤੂਬਰ 2020 ਤੋਂ ਦਸੰਬਰ 2021 ਤੱਕ 1348.77 ਕਰੋੜ ਰੁਪਏ ਦਾ ਘਾਟਾ ਹੋਇਆ ਹੈ। ਜਿਸ ਤੋਂ ਬਾਅਦ ਕੇਂਦਰ ਦੀ ਇਸ ਚਿੱਠੀ ਤੇ ਖ਼ਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਕੇਂਦਰ ਸਰਕਾਰ ਨਾਲ ਹਨ, ਇਸ ਲਈ ਨੁਕਸਾਨ ਲਈ ਵੀ ਕੇਂਦਰ ਸਰਕਾਰ ਜ਼ਿੰਮੇਵਾਰ ਹੈ।











