
ਚੰਡੀਗੜ੍ਹ (ਦ ਸਟੈਲਰ ਨਿਊਜ਼)। ਦਲਵੀਰ ਗੋਲਡੀ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਉਨ੍ਹਾਂ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਤੇ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਰਹੇ।

ਦੱਸ ਦੇਈਏ ਕਿ ਦਲਵੀਰ ਗੋਲਡੀ ਨੇ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਛੱਡ ਦਿੱਤੀ ਸੀ। ਮੁਖਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਦਲਵੀਰ ਗੋਲਡੀ ਆਪ ਵਿੱਚ ਸ਼ਾਮਿਲ ਹੋ ਗਏ ਸਨ। ਅੱਜ ਫਿਰ ਉਹ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ।











