Sunday, October 11, 2026
Home Latest ਬਾਬਾ ਸਾਹਿਬ ਡਾ. ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ...

ਬਾਬਾ ਸਾਹਿਬ ਡਾ. ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਰੋਟ ਜੈਮਲ ਵਿਖੇ ਕਰਵਾਇਆ ਜ਼ਿਲ੍ਹਾ ਪੱਧਰੀ ਸਮਾਗਮ

ਪਠਾਨਕੋਟ (ਦ ਸਟੈਸਕ ਨਿਊਜ਼)। ਜ਼ਿਲ੍ਹਾ ਪ੍ਰਸ਼ਾਸਨ ਪਠਾਨਕੋਟ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਭਾਰਤੀ ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨ, ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ 134ਵੀਂ ਜੈਯੰਤੀ ਦੇ ਦਿਹਾੜੇ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਰੋਟ ਜੈਮਲ ਸਿੰਘ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕੁਲਦੀਪ ਸਿੰਘ ਧਾਲੀਵਾਲ ਕੈਬਨਿਟ ਮੰਤਰੀ ਪੰਜਾਬ ਬਤੌਰ ਮੁੱਖ ਮਹਿਮਾਨ ਸਾਮਲ ਹੋਏ। ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਮੁੱਖ ਮਹਿਮਾਨ ਨੂੰ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਸਨਮਾਨਤ ਕੀਤਾ ਗਿਆ। ਮੁੱਖ ਮਹਿਮਾਨ ਜੀ ਵੱਲੋਂ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਨੂੰ ਸਰਧਾ ਦੇ ਫੁੱਲ ਭੇਂਟ ਕੀਤੇ ਅਤੇ ਦੀਪਕ ਰੋਸਨ ਕਰਕੇ ਸਮਾਰੋਹ ਦਾ ਸੁਭਾਅਰੰਭ ਕੀਤਾ ਗਿਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਵਿਭੂਤੀ ਸਰਮਾ ਚੇਅਰਮੈਨ ਨਗਰ ਸੁਧਾਰ ਟਰੱਸਟ, ਠਾਕੁਰ ਮਨੋਹਰ ਸਿੰਘ ਚੇਅਰਮੈਨ ਮਾਰਕਿਟ ਕਮੇਟੀ ਨਰੋਟ ਜੈਮਲ ਸਿੰਘ, ਸੁਨੀਲ ਗੁਪਤਾ ਚੇਅਰਮੈਨ ਪੈਸਕੋ ਪੰਜਾਬ, ਚੇਅਰਮੈਨ ਮਾਰਕਿਟ ਕਮੇਟੀ ਵਿਕਾਸ ਸੈਣੀ, ਬੱਬਲੀ ਕੁਮਾਰ ਪ੍ਰਧਾਨ ਨਗਰ ਪੰਚਾਇਤ ਨਰੋਟ ਜੈਮਲ ਸਿੰਘ, ਰੇਖਾ ਮਨੀ ਸਰਮਾ ਸਟੇਟ ਸੈਕਟਰੀ ਮਹਿਲਾ ਵਿੰਗ, ਅਨਿਲ ਭਾਰਦਵਾਜ ਪ੍ਰਧਾਨ ਟ੍ਰੇੇਡ ਵਿੰਗ , ਗੋਤਮ ਮਾਨ ਜੁਆਇੰਟ ਸੈਕਟਰੀ ਪੰਜਾਬ ਨੋਜਵਾਨ ਵਿੰਗ, ਹਰਦੀਪ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਡਾ. ਅਰਪਨਾ ਪਿ੍ਰੰਸੀਪਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਰੋਟ ਜੈਮਲ ਸਿੰਘ ਅਤੇ ਹੋਰ ਆਮ ਆਦਮੀ ਪਾਰਟੀ ਦੇ ਆਹੁਦੇਦਾਰ ਹਾਜਰ ਸਨ। ਸਮਾਰੋਹ ਦੋਰਾਨ ਪਿ੍ਰੰਸੀਪਲ ਡਾ. ਅਰਪਨਾ ਵੱਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ ਇਸ ਮਗਰੋਂ ਮਿਸ ਨਰਮਦਾ ਅਤੇ ਵਿਸ਼ਾਲ ਸ਼ਰਮਾ ਵੱਲੋਂ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਦੇ ਜੀਵਨ ਤੇ ਰੋਸਨੀ ਪਾਈ ਡਾ. ਪੂਨਮ ਮਹਾਜਨ ਅਤੇ ਹਰਜੀਤ ਸਿੰਘ ਵੱਲੋਂ ਸਕਾਲਰਸਿਪ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਮਿਸ ਰੱਜੀ ਅਤੇ ਮਿਸ ਸਾਵਨ ਵੱਲੋਂ ਜੋ ਕਿ ਸਕਾਲਰਸਿਪ ਦੀਆਂ ਲਾਭਪਾਤਰੀ ਵਿਦਿਆਰਥਣਾਂ ਨੇ ਅਪਣੇ ਜੀਵਨ ਦਾ ਅਨੁਭਵ ਸਾਂਝਾ ਕੀਤਾ। ਇਸ ਮੋਕੇ ਤੇ ਮੁੱਖ ਮਹਿਮਾਨ ਜੀ ਵੱਲੋਂ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਜੀ ਦੇ ਜਨਮ ਦਿਵਸ ਤੇ ਕਿਤਾਬਚਾ ਜਾਰੀ ਕੀਤਾ ਗਿਆ।

Advertisements

ਸਮਾਰੋਹ ਦੋਰਾਨ ਸੰਬੋਧਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਸਾਡੇ ਯੁੱਗਪੁਰਸ ਹਨ। ਅਜਿਹੀਆਂ ਮਹਾਨ ਸਖਸੀਅਤਾਂ ਨੂੰ ਅਸੀਂ ਹਮੇਸਾ ਯਾਦ ਰੱਖ ਸਕੀਏ ਇਸ ਉਦੇਸ ਨਾਲ ਅਜਿਹੇ ਸਮਾਗਮ ਕਰਵਾਏ ਜਾਂਦੇ ਹਨ ਤਾਂ ਜੋ ਉਨ੍ਹਾਂ ਦੇ ਦੱਸੇ ਰਸਤਿਆਂ ਤੇ ਚਲ ਕੇ ਇੱਕ ਚੰਗੇ ਸਮਾਜ ਦੀ ਸਿਰਜਨਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਵੱਲੋਂ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਈ ਤਾਂ ਹਰੇਕ ਸਰਕਾਰੀ ਦਫਤਰਾਂ ਅੰਦਰ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਅਤੇ ਸਹੀਦੇ ਆਜਮ ਭਗਤ ਸਿੰਘ ਦੀਆਂ ਯਾਦਗਾਰ ਤਸਵੀਰਾਂ ਲਗਵਾਈਆਂ ਗਈਆਂ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਜੀ ਨੇ ਸਮਾਜ ਲਈ ਕੀਤੇ ਕਾਰਜਾਂ ਨੇ ਲੋਕਾਂ ਦੇ ਜੀਵਨ ਵਿੱਚ ਬਹੁਤ ਬਦਲਾਅ ਲਿਆਂਦਾ। ਭਾਰਤ ਦੇ ਸਵਿਧਾਨ ਦੇ ਨਿਰਮਾਤਾ ਨੂੰ ਭਾਰਤ ਰਤਨ ਦੀ ਉਪਾਧੀ ਦੇ ਨਾਲ ਨਮਾਜਿਆ ਗਿਆ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਜੀ ਵੱਲੋਂ ਸਵਿਧਾਨ ਦੀ ਰਚਨਾ ਕਰਕੇ ਸਮਾਜ ਨੂੰ ਅਤੇ ਦੇਸ ਨੂੰ ਤਰੱਕੀ ਦੀ ਰਾਹ ਦੇ ਲਿਆਂਦਾ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਦੇ ਸ਼ਿਲਪਕਾਰ, ਦੱਬੇ-ਕੁਚਲੇ ਲੋਕਾਂ ਦੇ ਮਸੀਹਾ ਤੇ ਭਾਰਤ ਰਤਨ ਨਾਲ ਸਨਮਾਨਿਤ ਡਾਕਟਰ ਭੀਮ ਰਾਓ ਅੰਬੇਡਕਰ ਯੁੱਗ ਪੁਰਸ਼ ਸਨ।

ਉਨ੍ਹਾਂ ਨੇ ਆਪਣਾ ਸਾਰਾ ਜੀਵਨ ਦਲਿਤ, ਸ਼ੋਸ਼ਿਤ ਤੇ ਕਮਜ਼ੋਰ ਵਰਗਾਂ ਨੂੰ ਉਚਿਤ ਥਾਂ ਦਿਵਾਉਣ ਲਈ ਹੀ ਨਹੀਂ ਲਾਇਆ ਸਗੋਂ ਆਪਣੇ ਜੀਵਨ ’ਚ ਸਮਾਜਿਕ, ਆਰਥਿਕ, ਰਾਜਨੀਤਕ, ਵਿੱਦਿਅਕ, ਧਾਰਮਿਕ, ਔਰਤਾਂ ਨੂੰ ਸਨਮਾਨ ਦਿਵਾਉਣ ਤੇੇ ਸੰਵਿਧਾਨਕ ਖੇਤਰਾਂ ’ਚ ਵੀ ਵਡਮੁੱਲਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਡਾਕਟਰ ਸਾਹਿਬ ਦੇ ਸੰਘਰਸ਼ ਪੂਰਨ ਜ਼ਿੰਦਗੀ ਤੋਂ ਸਾਨੂੰ ਸੇਧ ਲੈ ਕੇ ਉੱਚ ਸਿੱਖਿਆ ਪ੍ਰਾਪਤ ਕਰਕੇ ਸਮਾਜ ਵਿੱਚ ਲੋੜਵੰਦਾਂ ਦੀ ਸੇਵਾ ਕਰਨੀ ਚਾਹੀਦੀ ਹੈ ਅਤੇ ਆਪਣਾ ਜੀਵਨ ਲੋਕ ਸੇਵਾ ਹਿਤ ਸਮਰਪਣ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਰਤਨ ਡਾਕਟਰ ਭੀਮ ਰਾਓ ਦੀ ਸਖਸ਼ੀਅਤ ਬਹੁਤ ਵੱਡੀ ਅਤੇ ਮਹਾਨ ਹੈ ਅਤੇ ਵਿਦਿਰਥੀਆਂ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕਾਲਰਸ਼ਿਪ ਸਕੀਮਾਂ ਲਾਗੂ ਕੀਤੀਆ ਗਈਆਂ ਹਨ ਅਤੇ ਅੱਜ ਵਿਦਿਆਰਥੀ ਇਨ੍ਹਾਂ ਸਕੀਮਾਂ ਦਾ ਲਾਭ ਲੈਂਦਿਆਂ ਹੋਇਆ ਕਾਲਜਾਂ ਅੰਦਰ ਪੜਾਈ ਕਰ ਰਹੇ ਹਨ। ਸਮਾਰੋਹ ਦੇ ਅੰਤ ਵਿੱਚ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਮੁੱਖ ਮਹਿਮਾਨ ਜੀ ਨੂੰ ਦੋਸਾਲਾ ਅਤੇ ਯਾਦਗਾਰ ਚਿਨ੍ਹ ਭੇਂਟ ਕਰਕੇ ਸਨਮਾਨਤ ਕੀਤਾ। ਸਮਾਰੋਹ ਦਾ ਸਮਾਪਨ ਰਾਸਟਰੀ ਗਾਣ ਨਾਲ ਕੀਤਾ ਗਿਆ। 

LEAVE A REPLY

Please enter your comment!
Please enter your name here