
ਰਾਜਪੁਰਾ (ਦ ਸਟੈਲਰ ਨਿਊਜ਼)। ਰਾਜਪੁਰਾ ਦੇ ਪਿੰਡ ਬੂਟਾ ਸਿੰਘ ਵਾਲਾ ਵਿੱਚ ਪੰਚਾਇਤ ਵੱਲੋਂ ਪ੍ਰਵਾਸੀਆਂ ਨੂੰ ਲੈ ਕੇ ਇੱਕ ਮਤਾ ਪਾਇਆ ਗਿਆ ਹੈ। ਜਿਸ ਵਿੱਚ ਪ੍ਰਵਾਸੀਆਂ ਨੂੰ ਪਿੰਡ ਵਿੱਚੋਂ ਬਾਹਰ ਕੱਢਣ ਦਾ ਫਰਮਾਨ ਜਾਰੀ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਚਾਇਤ ਨੇ ਪ੍ਰਵਾਸੀਆਂ ਨੂੰ 30 ਅਪ੍ਰੈਲ ਤੱਕ ਪਿੰਡ ਛੱਡ ਕੇ ਕਿਤੇ ਹੋਰ ਜਾਣ ਦਾ ਆਦੇਸ਼ ਦਿੱਤਾ ਹੈ। ਪੰਚਾਇਤ ਨੇ ਪਿੰਡ ਦੀਆਂ ਮਹਿਲਾਵਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਹੈ।


ਜਾਣਕਾਰੀ ਦਿੰਦੇ ਸਰਪੰਚ ਜਰਨੈਲ ਨੇ ਦੱਸਿਆ ਕਿ ਕਿਰਾਏ ਦੇ ਲਾਲਚ ਵਿੱਚ ਪ੍ਰਵਾਸੀ ਮਜ਼ਦੂਰਾਂ ਨੂੰ ਪਿੰਡ ਵਾਲੇ ਰੱਖ ਰਹੇ ਹਨ, ਇਸ ਨਾਲ 24 ਘੰਟੇ ਵਾਰਦਾਤਾਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਜਿਸ ਕਰਕੇ ਪਿੰਡ ਦੀ ਪੰਚਾਇਤ ਨੇ ਮਤਾ ਪਾ ਕੇ ਇਹ ਫ਼ੈਸਲਾ ਲਿਆ ਹੈ ਤਾਂ ਜੋ ਪਿੰਡ ਦੀ ਆਪਸੀ ਭਈਚਾਰਕ ਸਾਂਝ ਨੂੰ ਵੀ ਕਾਇਮ ਰੱਖਿਆ ਜਾ ਸਕੇ।












