Monday, October 19, 2026
Home Latest ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਦੋ ਪਿੰਡਾਂ ਦੇ 4 ਸਕੂਲਾਂ ਵਿੱਚ 155...

ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਦੋ ਪਿੰਡਾਂ ਦੇ 4 ਸਕੂਲਾਂ ਵਿੱਚ 155 ਲੱਖ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਅਬੋਹਰ (ਦ ਸਟੈਲਰ ਨਿਊਜ਼)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਦੇ ਤਹਿਤ ਅਬੋਹਰ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਅੱਜ ਹਲਕੇ ਦੇ ਦੋ ਪਿੰਡਾਂ ਦੇ ਚਾਰ ਸਕੂਲਾਂ ਵਿੱਚ ਇੱਕ ਕਰੋੜ 55 ਲੱਖ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਤੇ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ ਅਤੇ ਸਕੂਲਾਂ ਦੀਆਂ ਬੁਨਿਆਦੀ ਜਰੂਰਤਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਸਰਕਾਰ ਲਈ ਸਿੱਖਿਆ ਅਤੇ ਸਿਹਤ ਦੋ ਤਰਜੀਹੀ ਖੇਤਰ ਹਨ ਅਤੇ ਸਾਡੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਸਹੂਲਤ ਮਿਲੇ ਇਸ ਲਈ ਸਰਕਾਰ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੌਰਾਨ ਉਨਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਜੰਡਵਾਲਾ ਹਨੁਵੰਤਾ ਵਿੱਚ 15 ਲੱਖ 2000 ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

Advertisements

ਇਸੇ ਤਰ੍ਹਾਂ ਉਨ੍ਹਾਂ ਨੇ ਸਰਕਾਰੀ ਹਾਈ ਸਕੂਲ ਜੰਡਵਾਲਾ ਹਨੁਮਤਾ ਵਿੱਚ 51 ਲੱਖ 74 ਹਜਾਰ ਦੇ ਵਿਕਾਸ ਉਪਰੋਜੈਕਟ ਲੋਕ ਸਮਰਪਿਤ ਕੀਤੇ। ਪਿੰਡ ਕੱਲਰ ਖੇੜਾ ਦੇ ਦੌਰੇ ਦੌਰਾਨ ਉਨਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ 46.40 ਲੱਖ ਰੁਪਏ ਅਤੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਵਿੱਚ 42 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਤੀਸ਼ ਕੁਮਾਰ ਵੀ ਵਿਸ਼ੇਸ ਤੌਰ ਤੇ ਉਨ੍ਹਾਂ ਦੇ ਨਾਲ ਹਾਜਰ ਰਹੇ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਵੱਲੋਂ ਲਗਾਈਆਂ ਪ੍ਰਦਰਸ਼ਨੀਆਂ ਵੀ ਵੇਖੀਆਂ ਅਤੇ ਸਕੂਲ ਵਿਚ ਨਵਾਂ ਪੌਦਾ ਵੀ ਲਗਾਇਆ ।

LEAVE A REPLY

Please enter your comment!
Please enter your name here