Monday, October 12, 2026
Home Latest ਜਲਾਲਾਬਾਦ ਦੇ ਵਿਧਾਇਕ ਜਗਦੀਪ ਨੇ 2 ਕਰੋੜ 10 ਲੱਖ ਦੇ ਵਿਕਾਸ ਪ੍ਰੋਜੈਕਟਾਂ...

ਜਲਾਲਾਬਾਦ ਦੇ ਵਿਧਾਇਕ ਜਗਦੀਪ ਨੇ 2 ਕਰੋੜ 10 ਲੱਖ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਜਲਾਲਾਬਾਦ (ਦ ਸਟੈਲਰ ਨਿਊਜ਼)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ੁਰੂ ਕੀਤੇ ਗਏ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਦੇ ਤਹਿਤ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਸਰਕਾਰੀ ਸਕੂਲਾਂ ਵਿੱਚ ਦੋ ਕਰੋੜ 9 ਲੱਖ 81 ਹਜਾਰ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨਾਂ ਨੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਚੱਕ ਵੈਰੋਕੇ ਵਿਖੇ ਇੱਕ ਕਰੋੜ 25 ਲੱਖ 49 ਹਜਾਰ ਰੁਪਏ ਦੇ ਪ੍ਰੋਜੈਕਟ ਲੋਕ ਸਮਰਪਿਤ ਕੀਤੇ। ਇਸੇ ਤਰ੍ਹਾਂ ਪਿੰਡ ਕਾਠਗੜ੍ਹ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ 53 ਲੱਖ 66 ਹਜਾਰ ਰੁਪਏ ਅਤੇ ਸਰਕਾਰੀ ਹਾਈ ਸਕੂਲ ਵਿੱਚ 30 ਲੱਖ 66 ਹਜਾਰ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਵਿੱਚ ਵੱਡਾ ਸੁਧਾਰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਰਾਜ ਦੇ 17 ਹਜਾਰ ਸਕੂਲਾਂ ਵਿੱਚ ਵਾਈਫਾਈ ਇੰਟਰਨੈਟ ਕਨੈਕਟੀਵਿਟੀ ਦਿੱਤੀ ਗਈ ਹੈ।

Advertisements

ਉਹਨਾਂ ਨੇ ਕਿਹਾ ਕਿ ਪਹਿਲੀ ਵਾਰ ਹੈ ਕਿ ਸਾਰੇ ਸਕੂਲਾਂ ਵਿੱਚ ਚਾਰ ਦੁਆਰੀਆਂ ਕੀਤੀਆਂ ਗਈਆਂ ਹਨ ਤਾਂ ਜੋ ਸਕੂਲਾਂ ਵਿੱਚ ਵਧੀਆ ਵਿਦਿਅਕ ਮਾਹੌਲ ਸਿਰਜਿਆ ਜਾ ਸਕੇ। ਇਸ ਮੌਕੇ ਉਨਾਂ ਕਿਹਾ ਕਿ ਹਲਕੇ ਵਿੱਚ ਦੋ ਸਕੂਲ ਆਫ ਐਮੀਨੈਂਸ ਬਣਾਏ ਗਏ ਹਨ ਉਹਨਾਂ ਨੇ ਕਿਹਾ ਕਿ ਪੜ੍ਹਾਈ ਖੇਤਰ ਵਿੱਚ ਆ ਰਹੇ ਬਦਲਾਅ ਦੀ ਝਲਕ ਸਲਾਨਾ ਨਤੀਜਿਆਂ ਤੋਂ ਵੀ ਮਿਲਦੀ ਹੈ। ਇਸ ਮੌਕੇ ਉਨਾਂ ਦੇ ਨਾਲ ਹੋਰਨਾਂ ਤੋਂ ਇਲਾਵਾ ਜ਼ਿਲਾ ਸਿੱਖਿਆ ਕੋਆਰਡੀਨੇਟਰ ਦੇਵਰਾਜ ਸ਼ਰਮਾ ਅਤੇ ਸਿੱਖਿਆ ਵਿਭਾਗ ਦੇ ਨੁਮਾਇੰਦੇ ਵੀ ਹਾਜ਼ਰ ਸਨ। ਇਸ ਮੌਕੇ ਵਿਦਿਆਰਥੀਆਂ ਨੂੰ ਖੇਡ ਕਿੱਟ ਵੀ ਦਿੱਤੀ ਗਈ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।।

LEAVE A REPLY

Please enter your comment!
Please enter your name here