
ਬਰਨਾਲਾ (ਦ ਸਟੈਲਰ ਨਿਊਜ਼)। ਬਰਨਾਲਾ ਵਿੱਚ 10 ਸਾਲਾ ਬੱਚਾ 3 ਦਿਨਾਂ ਤੋਂ ਲਾਪਤਾ ਚੱਲ ਰਿਹਾ ਹੈ। ਬੱਚੇ ਦੀ ਪਹਿਚਾਣ ਦੀਪਕ ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਬੱਚੇ ਦੀ ਮਾਂ ਨੇ ਦੱਸਿਆ ਕਿ ਉਹਨਾਂ ਦਾ ਲੜਕਾ ਦੀਪਕ ਜੋ ਕਿ 3 ਦਿਨ ਪਹਿਲਾਂ ਗੁਆਂਢਿਆਂ ਦੇ ਬੱਚਿਆਂ ਨਾਲ ਖੇਡਣ ਗਿਆ ਸੀ ਤੇ ਉਸਦੇ ਗੁਆਂਢ ਦੇ ਬੱਚਿਆਂ ਨੇ ਕਿਹਾ ਕਿ ਬੱਸ ਸਟੈਂਡ ਤੱਕ ਦੀਪਕ ਉਹਨਾਂ ਦੇ ਨਾਲ ਸੀ ਤੇ ਉਸਤੋਂ ਬਾਅਦ ਫੁਹਾਰਾ ਚੌਂਕ ਦੇ ਨਜ਼ਦੀਕ ਉਹ ਅਚਾਨਕ ਗਾਇਬ ਹੋ ਗਿਆ।

ਬੱਚੇ ਦੀ ਮਾਂ ਨੇ ਦੱਸਿਆ ਕਿ ਉਹਨਾਂ ਨੇ ਬੱਚੇ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਪਰ ਦੀਪਕ ਨਹੀਂ ਮਿਲਿਆ। ਘਟਨਾ ਦੀ ਸੂਚਨਾ ਪੁਲਿਸ ਨੇ ਪਰਿਵਾਰਕ ਮੈਬਰਾਂ ਨੂੰ ਦਿੱਤੀ ਉਹਨਾਂ ਨੇ ਮੌਕੇ ਤੇ ਪਹੁੰਚ ਕੇ ਆਸਪਾਸ ਦੇ ਲੋਕਾਂ ਦੇ ਬਿਆਨਾਂ ਦੇ ਅਧਾਰ ਤੇ ਬੱਚੇ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਪਰ ਅਜੇ ਤੱਕ ਉਸਦਾ ਕੁੱਝ ਪਤਾ ਨਹੀਂ ਲੱਗ ਸਕਿਆ ਹੈ।












