
ਪਟਿਆਲਾ (ਦ ਸਟੈਲਰ ਨਿਊਜ਼)। ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਦੇ ਡਿਪਟੀ ਡਾਇਰੈਕਟਰ ਮੇਜਰ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਊਰੋ ਵਿਖੇ 17 ਅਪ੍ਰੈਲ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਐਸ.ਆਈ.ਐਸ. ਸਕਿਉਰਿਟੀ ਵਿੱਚ ਸਕਿਉਰਿਟੀ ਗਾਰਡ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸਕਿਉਰਿਟੀ ਗਾਰਡ ਦੀ ਅਸਾਮੀਆਂ ਲਈ ਸਿਰਫ਼ ਪੁਰਸ਼ ਉਮੀਦਵਾਰ ਜਿਨ੍ਹਾਂ ਦੀ ਦਸਵੀਂ ਜਾਂ ਬਾਰ੍ਹਵੀਂ ਪਾਸ ਹੋਵੇ ਉਹ ਇੰਟਰਵਿਊ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਦੀ ਲੰਬਾਈ 168 ਸੈਂਟੀਮੀਟਰ, ਭਾਰ 56 ਕਿੱਲੋ ਤੋਂ 95 ਕਿੱਲੋ ਉਮਰ 19 ਤੋਂ 40 ਸਾਲ ਹੋਈ ਚਾਹੀਦੀ ਹੈ।

ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 17-04-2025 ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।












