Friday, October 23, 2026
Home Hoshiarpur ਵਧੀਕ ਮੁੱਖ ਚੋਣ ਅਫ਼ਸਰ ਵੱਲੋਂ ਜ਼ਿਲ੍ਹਾ ਚੋਣ ਅਫ਼ਸਰ ਨਾਲ ਮੀਟਿੰਗ

ਵਧੀਕ ਮੁੱਖ ਚੋਣ ਅਫ਼ਸਰ ਵੱਲੋਂ ਜ਼ਿਲ੍ਹਾ ਚੋਣ ਅਫ਼ਸਰ ਨਾਲ ਮੀਟਿੰਗ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ ਹਰੀਸ਼ ਨਈਅਰ ਵਲੋਂ ਅੱਜ ਇਥੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਜ਼ਿਲ੍ਹੇ ਵਿਚ ਚੱਲ ਰਹੀ ਵੋਟਰ ਸੂਚੀ ਦੀ ਸੁਧਾਈ ਦੌਰਾਨ ਪ੍ਰਾਪਤ ਫਾਰਮਾਂ ਸਬੰਧੀ ਕਿਹਾ ਕਿ ਫਾਰਮਾਂ ਦਾ ਨਿਪਟਾਰਾ ਸਮੇਂ ਸਿਰ ਕਰਨਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਉਨ੍ਹਾਂ ਦੇ ਅਧੀਨ ਬੀ.ਐਲ.ਓਜ਼ ਅਤੇ  ਸੁਪਰਵਾਈਜ਼ਰਾਂ ਨੂੰ ਖਾਸ ਟ੍ਰੇਨਿੰਗ ਦੇਣ ਅਤੇ ਵੋਟਰ ਸੂਚੀ ਨੂੰ ਤਰੁੱਟੀ ਮੁਕਤ ਕਰਨ ਲਈ ਵੱਖ-ਵੱਖ ਉਪਰਾਲੇ ਕਰਨ ਲਈ ਕਿਹਾ ਗਿਆ।

Advertisements

ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸਮੇਂ-ਸਮੇਂ ਸਿਰ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਇਸ ਉਪਰੰਤ ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਮੌਜੂਦ ਈ.ਵੀ.ਐਮ. ਵੇਅਰ ਹਾਊਸ ਦਾ ਵੀ ਨਿਰੀਖਣ ਕੀਤਾ ਗਿਆ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-43 ਸੰਜੀਵ ਸ਼ਰਮਾ, ਚੋਣ ਤਹਿਸੀਲਦਾਰ ਸਰਬਜੀਤ ਸਿੰਘ, ਨੋਡਲ ਅਫ਼ਸਰ ਫਾਰ ਈ.ਵੀ.ਐਮ/ਵੀ.ਵੀ.ਪੈਟ. ਬਲਵਿੰਦਰ ਸਿੰਘ, ਸਹਾਇਕ ਨੋਡਲ ਅਫ਼ਸਰ ਫਾਰ ਈ.ਵੀ.ਐਮ./ਵੀ.ਵੀ.ਪੈਟ ਰੁਪਿੰਦਰਪਾਲ ਸਿੰਘ, ਚੋਣ ਕਾਨੂੰਗੋ ਦੀਪਕ ਕੁਮਾਰ, ਚੋਣ ਕਾਨੂੰਗੋ ਲਵਬੀਰ ਸਿੰਘ, ਚੋਣ ਕਾਨੂੰਗੋ ਮੇਘਾ ਮਹਿਤਾ, ਰਾਜਨ ਮੋਂਗਾ, ਪ੍ਰਦੀਪ ਸਿੰਘ ਵੀ ਮੌਜੂਦ ਸਨ। 

LEAVE A REPLY

Please enter your comment!
Please enter your name here