Friday, October 23, 2026
Home Latest ਫਾਰਚੂਨਰ ਪਲਟਣ ਕਾਰਨ 2 ਨੌਜਵਾਨਾਂ ਦੀ ਮੌਤ, ਕੁੱਤੇ ਨੂੰ ਬਚਾਉਂਦੇ ਸਮੇਂ ਹੋਇਆ...

ਫਾਰਚੂਨਰ ਪਲਟਣ ਕਾਰਨ 2 ਨੌਜਵਾਨਾਂ ਦੀ ਮੌਤ, ਕੁੱਤੇ ਨੂੰ ਬਚਾਉਂਦੇ ਸਮੇਂ ਹੋਇਆ ਹਾਦਸਾ

ਮਾਨਸਾ (ਦ ਸਟੈਲਰ ਨਿਊਜ਼)। ਮਾਨਸਾ ਦੇ ਪਿੰਡ ਚਕੇਰੀਆ ਨਜ਼ਦੀਕ ਫਾਰਚੂਨਰ ਕਾਰ ਦੇ ਪਲਟਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕਾਂ ਵਿੱਚੋਂ ਇੱਕ ਗਗਨ ਸਿੰਘ ਹੈ, ਜੋ ਆਪਣੇ ਵਿਆਹ ਲਈ ਅਮਰੀਕਾ ਤੋਂ ਪੰਜਾਬ ਆਇਆ ਸੀ। ਉਸਦਾ ਵਿਆਹ ਲਗਭਗ ਤਿੰਨ ਮਹੀਨੇ ਪਹਿਲਾਂ ਹੋਇਆ ਸੀ ਤੇ ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

Advertisements

ਦੂਜਾ ਮ੍ਰਿਤਕ ਅਮਨ ਸਿੰਘ ਹੈ, ਜੋ ਗਗਨ ਦਾ ਚਚੇਰਾ ਭਰਾ ਸੀ ਅਤੇ ਵਿਦੇਸ਼ ਜਾਣ ਦੀ ਤਿਆਰੀ ਕਰ ਰਿਹਾ ਸੀ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਾਰੇ ਨੌਜਵਾਨ ਦੇਰ ਰਾਤ ਮਾਨਸਾ ਤੋਂ ਆਪਣੇ ਪਿੰਡ ਵਾਪਸ ਆ ਰਹੇ ਸਨ। ਅਚਾਨਕ ਕਾਰ ਦੇ ਸਾਹਮਣੇ ਇੱਕ ਕੁੱਤਾ ਆਉਣ ਕਾਰਨ ਡਰਾਈਵਰ ਤੋਂ ਕੰਟਰੋਲ ਗੁਆ ਬੈਠਾ ਤੇ ਕਾਰ ਪਲਟ ਗਈ। ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਾਨਸਾ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਮੱਖਣ ਸਿੰਘ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਹਸਪਤਾਲ ਦੇ ਡਾਕਟਰਾਂ ਅਨੁਸਾਰ ਦੋਵੇਂ ਜ਼ਖਮੀ ਨੌਜਵਾਨਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ਹੁਣ ਸਥਿਰ ਹੈ।

LEAVE A REPLY

Please enter your comment!
Please enter your name here