
ਨਵੀਂ ਦਿੱਲੀ (ਦ ਸਟੈਲਰ ਨਿਊਜ਼)। ਅਮਰੀਕੀ ਇਮੀਗ੍ਰੇਸ਼ਨ ਵਿਭਾਗ ਨੇ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਉਸਨੂੰ ਪਿਛਲੇ ਛੇ ਮਹੀਨਿਆਂ ਵਿੱਚ ਪੰਜਾਬ ਵਿੱਚ ਹੋਏ 14 ਗ੍ਰੇਨੇਡ ਹਮਲਿਆਂ ਲਈ ਜ਼ਿੰਮੇਵਾਰ ਦੱਸਿਆ ਜਾਂਦਾ ਹੈ। ਹਰਪ੍ਰੀਤ ਸਿੰਘ ਉਰਫ਼ ਹੈਪੀ ਪਸੀਆ ਦੀ ਗ੍ਰਿਫ਼ਤਾਰੀ ਦੀ ਅਮਰੀਕਾ ਦੀ ਏਜੰਸੀ ਐਫਬੀਆਈ ਨੇ ਆਪਣੀ ਇੱਕ ਪੋਸਟ ਰਾਹੀਂ ਪੁਸ਼ਟੀ ਵੀ ਕੀਤੀ ਹੈ।

ਸੁਰੱਖਿਆ ਏਜੰਸੀਆਂ ਦਾ ਕਹਿਣਾ ਹੈ ਕਿ ਇਹ ਗੈਂਗਸਟਰ, ਭਾਰਤ ਦੇ ਸਭ ਤੋਂ ਵੱਧ ਲੋੜੀਂਦੇ ਗੈਂਗਸਟਰਾਂ ਵਿੱਚੋਂ ਇੱਕ ਸੀ ਅਤੇ ਉਸ ‘ਤੇ 5 ਲੱਖ ਰੁਪਏ ਦਾ ਇਨਾਮ ਸੀ। ਉਹ ਇਸ ਵੇਲੇ ICE (ਇਮੀਗ੍ਰੇਸ਼ਨ ਅਤੇ ਕਸਟਮ ਇਨਫੋਰਸਮੈਂਟ) ਦੀ ਹਿਰਾਸਤ ਵਿੱਚ ਹੈ। ਸੁਰੱਖਿਆ ਬਲਾਂ ਦੇ ਸੂਤਰਾਂ ਨੇ ਦੱਸਿਆ ਕਿ ਹੈਪੀ ਪਾਸੀਆ ਨੇ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ (ISI) ਅਤੇ ਬੱਬਰ ਖਾਲਸਾ ਇੰਟਰਨੈਸ਼ਨਲ (Babbar Khalsa International) ਦੇ ਸਹਿਯੋਗ ਨਾਲ ਗ੍ਰੇਨੇਡ ਹਮਲੇ ਕੀਤੇ।












