
ਕੈਨੇਡਾ (ਦ ਸਟੈਲਰ ਨਿਊਜ਼)। ਕੈਨੇਡਾ ਵਿੱਚ ਗੋਲੀ ਲੱਗਣ ਕਾਰਨ ਪੰਜਾਬੀ ਲੜਕੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਹਰਸਿਮਰਤ ਰੰਧਾਵਾ ਉਮਰ 21 ਸਾਲਾਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਹਰਸਿਮਰਤ ਕੰਮ ਤੇ ਜਾਣ ਲਈ ਬੱਸ ਅੱਡੇ ਤੇ ਬੱਸ ਦੀ ਉਡੀਕ ਕਰ ਰਹੀ ਸੀ ਤੇ ਇਸ ਦੌਰਾਨ ਦੋ ਵਾਹਨਾਂ ਵਿੱਚ ਸਵਾਰ ਲੋਕ ਆਪਸ ਵਿੱਚ ਫਾਇਰਿੰਗ ਕਰ ਰਹੇ ਸਨਮ ਤਾਂ ਅਚਾਨਕ ਬੱਸ ਸਟੈਂਡ ਤੇ ਖੜ੍ਹੀ ਹਰਸਿਮਰਤ ਦੀ ਛਾਤੀ ਵਿੱਚ ਗੋਲੀ ਲੱਗ ਗਈ।

ਆਸਪਾਸ ਦੇ ਲੋਕਾਂ ਨੇ ਉਸਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਜਿੱਥੇ ਕਿ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ। ਗੋਲੀਬਾਰੀ ਕਰਨ ਤੋਂ ਬਾਅਦ ਆਰੋਪੀ ਮੌਕੇ ਤੋਂ ਫਰਾਰ ਹੋ ਗਏ। ਫਿਲਹਾਲ ਪੁਲਿਸ ਵੱਲੋਂ ਆਰੋਪੀਆਂ ਦੀ ਭਾਲ ਕੀਤੀ ਜਾ ਰਹੀ ਹੈ।












