Sunday, October 18, 2026
Home Latest ਪਰਾਲੀ ਦੀ ਸਾਂਭ ਸੰਭਾਲ ਸਬੰਧੀ ਮਸ਼ੀਨਾਂ ਤੇ ਸਬਸਿਡੀ ਲਈ ਸਰਕਾਰ ਨੇ ਮੰਗੇ...

ਪਰਾਲੀ ਦੀ ਸਾਂਭ ਸੰਭਾਲ ਸਬੰਧੀ ਮਸ਼ੀਨਾਂ ਤੇ ਸਬਸਿਡੀ ਲਈ ਸਰਕਾਰ ਨੇ ਮੰਗੇ ਬਿਨੈ ਪੱਤਰ 

The Stellar News Logo

ਫਾਜ਼ਿਲਕਾ (ਦ ਸਟੈਲਰ ਨਿਊਜ਼)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਮਸ਼ੀਨਾਂ ਤੇ ਸਬਸਿਡੀ ਦੇਣ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਸ ਸਬੰਧੀ ਵਿਭਾਗ ਨੇ ਆਨਲਾਈਨ ਅਰਜੀਆਂ ਦੀ ਮੰਗ ਕੀਤੀ ਹੈ। ਇਹ ਜਾਣਕਾਰੀ ਖੇਤੀਬਾੜੀ ਅਫਸਰ ਮਮਤਾ ਲੂਣਾ ਨੇ ਦਿੱਤੀ। ਉਹਨਾਂ ਨੇ ਦੱਸਿਆ ਕਿ ਕਿਸਾਨ ਇਸ ਲਈ agrimachinerypb.com  ਤੇ ਆਪਣੀ ਅਰਜੀ ਦੇ ਸਕਦੇ ਹਨ। ਅਰਜੀ ਦੇਣ ਲਈ ਪੋਰਟਲ 22 ਅਪ੍ਰੈਲ ਨੂੰ ਖੁੱਲੇਗਾ ਅਤੇ 12 ਮਈ 2025 ਤੱਕ ਆਨਲਾਈਨ ਅਰਜੀਆਂ ਦਿੱਤੀਆਂ ਜਾ ਸਕਦੀਆਂ ਹਨ। ਪੋਰਟਲ 12 ਮਈ ਨੂੰ ਸ਼ਾਮ 5 ਵਜੇ ਤੱਕ ਖੁੱਲਾ ਰਹੇਗਾ।

Advertisements

ਉਹਨਾਂ ਨੇ ਦੱਸਿਆ ਕਿ ਕਿਸਾਨ ਸੁਪਰ ਐਸਐਮਐਸ, ਹੈਪੀ ਸੀਡਰ, ਸੁਪਰ ਸੀਡਰ, ਸਰਫਸ ਸੀਡਰ, ਸਮਾਰਟ ਸੀਡਰ, ਜ਼ੀਰੋ ਟਿਲ ਡਰਿਲ, ਬੇਲਰ, ਰੇਕ, ਸਰਬ ਮਾਸਟਰ ਰੋਟਰੀ ਸਲੈਸ਼ਰ, ਪੈਡੀ ਸਟਰਾ ਚੌਪਰ, ਸ੍ਰੈਡਰ ਮਲਚਰ, ਕ੍ਰੋਪ ਰੀਪਰ ਅਤੇ ਉਲਟਾਵੇਂ ਪਲਾਓ ਹਲਾਂ ਤੇ ਸਬਸਿਡੀ ਲੈਣ ਲਈ ਅਰਜੀ ਦੇ ਸਕਦੇ ਹਨ। ਇਸ ਤੋਂ ਬਿਨਾਂ ਕਸਟਮ ਹਾਇਰਿੰਗ ਸੈਂਟਰ ਅਤੇ ਪੈਡੀ ਸਪਲਾਈ ਚੇਨ ਸੈਂਟਰ ਸਥਾਪਿਤ ਕਰਨ ਲਈ ਵੀ ਅਰਜੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਲਈ ਕਿਸਾਨ ਭਰਾ ਖੇਤੀਬਾੜੀ ਵਿਭਾਗ ਦੇ ਦਫਤਰਾਂ ਨਾਲ ਰਾਬਤਾ ਕਰ ਸਕਦੇ। ਉਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ ਅਤੇ ਆਪਣੀਆਂ ਅਰਜ਼ੀਆਂ ਆਨਲਾਈਨ ਪੋਰਟਲ ਤੇ ਜਮਾ ਕਰਵਾਈਆਂ ਜਾਣ।

LEAVE A REPLY

Please enter your comment!
Please enter your name here