
ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਜਰਨਲਿਸਟ ਪ੍ਰੈੱਸ ਕਲੱਬ ਕਪੂਰਥਲਾ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਗੋਰਾ ਦੇ ਦਾਦੀ ਜੀ ਸਵਰਗੀ ਸਰਦਾਰਨੀ ਜੀਤ ਕੋਰ, ਜੋ ਕਿ ਪਿਛਲੇ ਦਿਨੀਂ ਆਪਣੇ ਪਰਿਵਾਰ ਨੂੰ ਸਦਵੀ ਵਿਛੋੜਾ ਦੇ ਗਏ ਸਨ। ਉਹਨਾਂ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਉਹਨਾਂ ਦੇ ਜੱਦੀ ਨੂਰਪੁਰ ਜੱਟਾਂ ਜ਼ਿਲ੍ਹਾ ਕਪੂਰਥਲਾ ਵਿਚ ਕਰਵਾਇਆ ਗਿਆ। ਇਸ ਮੌਕੇ ਤੇ ਵਿਸ਼ੇਸ਼ ਤੋਰ ਤੇ ਭਾਈ ਗੁਰਬਖ਼ਸ਼ ਸਿੰਘ ਜੀ ਕੀਰਤਨੀਆਂ ਜੱਥੇ ਵੱਲੋਂ ਵੈਰਾਗਮਈ ਸ਼ਬਦ ਕੀਰਤਨ ਅਤੇ ਕੱਥਾ ਕੀਤੀ ਗਈ ਤੇ ਆਈ ਹੋਈ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਨਿਹਾਲ ਕੀਤਾ।

ਇਸ ਦੁੱਖ ਦੀ ਘੜੀ ਵਿੱਚ ਜਰਨਲਿਸਟ ਪ੍ਰੈਸ ਕਲੱਬ ਪੰਜਾਬ, ਵੱਖ-ਵੱਖ ਸਿਆਸਤਦਾਨਾਂ, ਪੱਤਰਕਾਰ ਭਾਈਚਾਰਾ ਆਦਿ ਸ਼ਾਮਿਲ ਹੋਏ ਜਿਹਨਾਂ ਵਿੱਚ ਮਨਜੀਤ ਮਾਨ ਸੂਬਾ ਪ੍ਰਧਾਨ ਜਰਨਲਿਸਟ ਪ੍ਰੈਸ ਕਲੱਬ ਪੰਜਾਬ, ਪ੍ਰੀਤ ਸੰਗੋਜਲਾ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਜਰਨਲਿਸਟ ਪ੍ਰੈਸ ਕਲੱਬ ਪੰਜਾਬ, ਜੋਗਿੰਦਰ ਸਿੰਘ ਜਾਤੀਕੇ ਜ਼ਿਲ੍ਹਾ ਚੈਅਰਮੈਨ ਕਪੂਰਥਲਾ, ਸੁਖਵਿੰਦਰ ਸੋਹੀ ਜ਼ਿਲ੍ਹਾ ਜਨਰਲ ਸਕੱਤਰ ਕਪੂਰਥਲਾ, ਬਰਿੰਦਰ ਚਾਨਾਂ ਮੁੱਖ ਸੰਪਾਦਕ ਪੇਸ ਨਿਊਜ਼ ਅਖ਼ਬਾਰ, ਜੇ ਐਸ ਸੰਧੂ ਸੂਬਾ ਸਰਪ੍ਰਸਤ, ਰਾਕੇਸ਼ ਖੰਨਾ ਸੂਬਾ ਚੇਅਰਮੈਨ, ਰਾਮ ਸਿੰਘ ਭੱਟੀ ਮੁੱਖ ਬੁਲਾਰਾ ਪੰਜਾਬ ਅਤੇ ਇਹਨਾਂ ਤੋਂ ਇਲਾਵਾ ਰਣਜੀਤ ਸਿੰਘ ਰਾਣਾ ਹਲਕਾ ਇੰਚਾਰਜ ਭੁਲੱਥ, ਪਿਆਰਾ ਸਿੰਘ ਨੂਰਪੁਰ ਜੱਟਾਂ, ਭਾਈ ਅਵਤਾਰ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਬਾਬਾ ਕਾਹਨ ਦਾਸ ਕਾਲਾ ਸੰਘਿਆਂ, ਜਸਵਿੰਦਰ ਸਿੰਘ, ਕੁਲਦੀਪ ਪਾਠਕ ਚੈਅਰਮੈਨ, ਹਰਜੀਤ ਸਿੰਘ ਸਰਪੰਚ ਨੂਰਪੁਰ ਜੱਟਾਂ, ਨਛੱਤਰ ਬਾਈ ਸੂਬਾ ਪ੍ਰਧਾਨ ਕਿਸਾਨ ਯੂਨੀਅਨ, ਗੁਰਦੀਪ ਸਿੰਘ ਜਾਤੀਕੇ, ਜਸਵਿੰਦਰ ਸਿੰਘ ਸਰਪੰਚ, ਸੁਖਦੇਵ ਸਿੰਘ ਆਦਿ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਏ।












