Wednesday, October 21, 2026
Home Latest ਤੇਜ਼ ਰਫਤਾਰ ਕਾਰ ਨੇ 3 ਸਾਲਾਂ ਬੱਚੀ ਨੂੰ ਕੁਚਲਿਆ, ਮੌ-ਤ

ਤੇਜ਼ ਰਫਤਾਰ ਕਾਰ ਨੇ 3 ਸਾਲਾਂ ਬੱਚੀ ਨੂੰ ਕੁਚਲਿਆ, ਮੌ-ਤ

ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਦੇ ਕਿਸ਼ਨਪੁਰਾ ਨਜ਼ਦੀਕ ਤੇਜ਼ ਰਫ਼ਤਾਰ ਕਾਰ ਵੱਲੋਂ 3 ਸਾਲਾਂ ਬੱਚੀ ਨੂੰ ਕੁਚਲਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸੇ ਦੌਰਾਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਤ੍ਰਿਪੁਰ ਉਮਰ 3 ਸਾਲਾਂ ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਉਹ ਆਪਣੇ ਬੱਚਿਆਂ ਦੇ ਸਿਰ ਮੁੰਡਨ ਦੀ ਰਸਮ ਲਈ ਧਾਰਮਿਕ ਸਥਾਨ ਤੇ ਜਾ ਰਹੇ ਸਨ ਤੇ ਉਹ ਸਾਰੇ ਜਾਣੇ ਘਰ ਦੇ ਬਾਹਰ ਖੜ੍ਹੇ ਸਨ ਤਾਂ ਅਚਾਨਕ ਸਾਹਮਣੇ ਤੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਕੁੱਤੇ ਤੇ ਬੱਚੀ ਨੂੰ ਕੁਚਲ ਦਿੱਤਾ।

Advertisements

ਬੱਚੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਉਸਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਕਿ ਇਲਾਜ਼ ਦੌਰਾਨ ਉਸਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here