Tuesday, October 20, 2026
Home Latest ਕਣਕ ਨੂੰ ਲੱਗੀ ਅੱਗ ਦੀ ਲਪੇਟ ਵਿੱਚ ਆਉਣ ਕਾਰਨ 17 ਸਾਲਾਂ ਲੜਕੇ...

ਕਣਕ ਨੂੰ ਲੱਗੀ ਅੱਗ ਦੀ ਲਪੇਟ ਵਿੱਚ ਆਉਣ ਕਾਰਨ 17 ਸਾਲਾਂ ਲੜਕੇ ਦੀ ਮੌਤ, 1 ਜ਼ਖਮੀ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਫਿਰੋਜ਼ਪੁਰ ਦੇ ਜ਼ੀਰਾ ਵਿੱਚ ਕਣਕ ਦੀ ਲਪੇਟ ਵਿੱਚ ਆਉਣ ਕਾਰਨ 17 ਸਾਲਾ ਲੜਕੇ ਦੀ ਮੌਤ ਹੋ ਗਈ ਹੈ। ਜਦਕਿ 1 ਦੀ ਹਾਲਤ ਨਾਜੁਕ ਦੱਸੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਲੜਕੇ ਪਿੰਡ ਸੋਢੀ ਵਾਲਾ ਵਿੱਚ ਮੱਥਾ ਟੇਕਣ ਜਾ ਰਹੇ ਸਨ ਤੇ ਰਾਸਤੇ ਵਿੱਚ ਕਣਕ ਨੂੰ ਅੱਗ ਲੱਗੀ ਹੋਈ ਸੀ। ਉਹ ਮੋਟਰਸਾਈਕਲ ਸਮੇਤ ਅੱਗ ਦੀ ਲਪੇਟ ਵਿੱਚ ਆ ਗਏ ਅਤੇ ਦੋਵੇਂ ਬੁਰੀ ਤਰ੍ਹਾਂ ਝੁਲਸ ਗਏ ਸਨ।

Advertisements

ਉਹਨਾਂ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਕਿ ਇਲਾਜ਼ ਦੌਰਾਨ 1 ਦੀ ਮੌਤ ਹੋ ਗਈ ਤੇ 1 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਲੜਕੇ ਦੀ ਮੌਤ ਦੀ ਖਬਰ ਸੁਣ ਕੇ ਪਰਿਵਰਕ ਮੈਬਰਾਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ।

LEAVE A REPLY

Please enter your comment!
Please enter your name here