Thursday, October 22, 2026
Home Latest 10 ਮਈ ਨੂੰ ਲੱਗੇਗੀ ਅਗਾਮੀ ਕੌਮੀ ਲੋਕ ਅਦਾਲਤ: ਜ਼ਿਲ੍ਹਾ ਤੇ ਸੈਸ਼ਨ ਜੱਜ

10 ਮਈ ਨੂੰ ਲੱਗੇਗੀ ਅਗਾਮੀ ਕੌਮੀ ਲੋਕ ਅਦਾਲਤ: ਜ਼ਿਲ੍ਹਾ ਤੇ ਸੈਸ਼ਨ ਜੱਜ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਬੈਠਕ ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਪਰਸਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅਵਤਾਰ ਸਿੰਘ ਜੀ ਦੀ ਪ੍ਰਧਾਨਗੀ ਹੇਠ ਹੋਈ। ਬੈਠਕ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਕਮ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਅਵਤਾਰ ਸਿੰਘ ਨੇ ਦੱਸਿਆ ਕਿ ਅਗਲੀ ਕੌਮੀ ਲੋਕ ਅਦਾਲਤ 10 ਮਈ 2025 ਨੂੰ ਲੱਗ ਰਹੀ ਹੈ। ਉਹਨਾਂ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਲੋਕ ਅਦਾਲਤ ਰਾਹੀਂ ਆਪਣੇ ਕੇਸਾਂ ਦਾ ਨਿਪਟਾਰਾ ਕਰਨ ਕਿਉਂਕਿ ਲੋਕ ਅਦਾਲਤ ਰਾਹੀਂ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਲੋਕ ਅਦਾਲਤ ਵਿਚ ਆਪਸੀ ਸਹਿਮਤੀ ਨਾਲ ਹੱਲ ਹੁੰਦਾ ਹੈ ਇਸ ਲਈ ਕਿਸੇ ਇਕ ਧਿਰ ਦੀ ਜਿੱਤ ਹਾਰ ਨਹੀਂ ਹੁੰਦੀ ਸਗੋਂ ਦੋਨੋਂ ਹੀ ਲਾਹੇ ਵਿਚ ਰਹਿੰਦੇ ਹਨ।

Advertisements

ਇਸ ਲਈ ਆਪਣਾ ਕੇਸ ਲੋਕ ਅਦਾਲਤ ਵਿਚ ਲਗਾਉਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਾਂ ਜਿੱਥੇ ਕੇਸ ਚੱਲ ਰਿਹਾ ਹੈ ਉਸੇ ਅਦਾਲਤ ਵਿਚ ਅਰਜੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋੜਵੰਦ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਵੀ ਮੁਹਈਆ ਕੀਤੀ ਜਾਂਦੀ ਹੈ। ਇਸ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਫਰੰਟ ਆਫਿਸ ਵਿਖੇ ਜਾਂ ਜਿੱਥੇ ਕੇਸ ਚਲਦਾ ਹੋਵੇ ਉਥੇ ਹੀ ਅਰਜੀ ਦਿੱਤੀ ਜਾ ਸਕਦੀ ਹੈ। ਬੈਠਕ ਵਿੱਚ ਅਜੀਤਪਾਲ ਸਿੰਘ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ, ਹੇਮ ਅਮ੍ਰਿੰਤ ਮਾਹੀ ਚੀਫ ਜੁਡੀਸ਼ੀਅਲ ਮੈਜਿਸਟਰੇਟ, ਰੂਚੀ ਸਵਪਨ ਸ਼ਰਮਾ ਸੀ ਜੇ ਐਮ ਕੰਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ, ਵਜੀਰ ਕੰਬੋਜ ਜ਼ਿਲ੍ਹਾ ਅਟਾਰਨੀ, ਸੁੰਤਤਰਜੋਤ ਸਿੰਘ ਗਿਲ ਪ੍ਰਧਾਨ ਬਾਰ ਐਸੋਸੀਏਸ਼ਨ ਫਾਜਿਲ਼ਕਾ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here