
ਕੈਨੇਡਾ (ਦ ਸਟੈਲਰ ਨਿਊਜ਼)। ਕੈਨੇਡਾ ਦੇ ਮਹਾਨਗਰ ਵੈਨਕੂਵਰ ਨਜ਼ਦੀਕ ਭਾਰਤੀ ਵਿਦਿਆਰਥੀ ਦੀ ਸਮੁੰਦਰ ਵਿਚ ਡੁੱਬਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਰਾਹੁਲ ਰਨਵਾ ਉਮਰ 26 ਸਾਲਾਂ ਵਾਸੀ ਰਾਜਸਥਾਨ ਦੇ ਸੀਕਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਰਾਹੁਲ 1 ਸਾਲ ਪਹਿਲਾਂ ਵਿਦਿਆਰਥੀ ਵੀਜ਼ੇ ਤੇ ਕੈਨੇਡਾ ਆਇਆ ਸੀ ਤੇ ਵੈਨਕੂਵਰ ਕਮਿਊਨਿਟੀ ਕਾਲਜ ਵਿਖੇ ਐਮਬੀਏ ਦੀ ਪੜ੍ਹਾਈ ਕਰ ਰਿਹਾ ਸੀ ਤੇ ਜਦੋਂ ਉਹ ਵੈਨਕੂਵਰ ਦੀ ਯੂਨੀਵਰਸਿਟੀ ਆਫ਼ ਬ੍ਰਿਟਿਸ਼ ਕੋਲੰਬੀਆ ਨਜ਼ਦੀਕ ਰੈਕ ਬੀਚ ਸਮੁੰਦਰ ਦੇ ਕਿਨਾਰੇ ਪਾਣੀ ਵਿੱਚ ਨਹਾ ਰਿਹਾ ਸੀ ਤਾਂ ਅਚਾਨਕ ਪਾਣੀ ਦੇ ਤੇਜ਼ ਵਹਾਅ ਹੋਣ ਕਾਰਨ ਸਮੁੰਦਰ ਵਿੱਚ ਰੁੜ੍ਹ ਗਿਆ।

ਆਸਪਾਸ ਦੇ ਲੋਕਾਂ ਨੇ ਉਸਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਸਫ਼ਲ ਨਾ ਹੋ ਸਕੇ ਤੇ ਰੈਕ ਬੀਚ ਤੋਂ ਤਕਰੀਬਨ 18 ਕਿਲੋਮੀਟਰ ਦੂਰ ਸਟੈਨਲੀ ਪਾਰਕ ਨਜ਼ਦੀਕ ਥਰਡ ਬੀਚ ਤੋਂ ਰਾਹੁਲ ਦੀ ਲਾਸ਼ ਬਰਾਮਦ ਕੀਤੀ ਗਈ ਹੈ। ਰਾਹੁਲ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ। ਫਿਲਹਾਲ ਰਾਹੁਲ ਦੇ ਦੋਸਤਾਂ ਵੱਲੋਂ ਉਸਦੀ ਮ੍ਰਿਤਕ ਦੇਹ ਭਾਰਤ ਭੇਜਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।












