Sunday, October 25, 2026
Home Latest ਮੰਡੀ ਬਰੀਵਾਲਾ ਵਿੱਚ ਸ਼ਾਰਟ ਸਰਕਟ ਕਾਰਨ ਝੁੱਗੀਆਂ ਵਿੱਚ ਲੱਗੀ ਅੱਗ

ਮੰਡੀ ਬਰੀਵਾਲਾ ਵਿੱਚ ਸ਼ਾਰਟ ਸਰਕਟ ਕਾਰਨ ਝੁੱਗੀਆਂ ਵਿੱਚ ਲੱਗੀ ਅੱਗ

ਸ੍ਰੀ ਮੁਕਤਸਰ ਸਾਹਿਬ (ਦ ਸਟੈਲਰ ਨਿਊਜ਼)। ਸ੍ਰੀ ਮੁਕਤਸਰ ਸਾਹਿਬ ਦੇ ਮੰਡੀ ਬਰੀਵਾਲਾ ਵਿੱਚ ਝੁੱਗੀਆਂ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮੰਡੀ ਬਰੀਵਾਲਾ ਵਿੱਚ ਝੁੱਗੀਆਂ ਨੂੰ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਅੱਗ ਇੰਨੀ ਕੁ ਭਿਆਨਕ ਸੀ ਕਿ ਝੁੱਗੀਆਂ ਵਿੱਚ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ।

Advertisements

ਘਟਨਾ ਦੀ ਸੂਚਨਾ ਫ਼ਾਇਰ ਬ੍ਰਿਗੇਡ ਦੀ ਟੀਮ ਨੂੰ ਦਿੱਤੀ ਗਈ ਫ਼ਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੀ ਪਾਇਆ। ਖੁਸ਼ਕਿਸਮਤੀ ਰਹੀ ਕਿ ਜਾਨੀ ਨੁਕਸਾਨ ਤੋਂ ਬਚਾਅ ਰਿਹਾ। 

LEAVE A REPLY

Please enter your comment!
Please enter your name here