Sunday, October 18, 2026
Home Latest ਲੁਧਿਆਣਾ ਵਿੱਚ ਕੱਵਾਲੀ ਸਮਾਗਮ ਦੌਰਾਨ ਚੱਲੀਆਂ ਗੋਲੀਆਂ, 1 ਦੀ ਮੌਤ

ਲੁਧਿਆਣਾ ਵਿੱਚ ਕੱਵਾਲੀ ਸਮਾਗਮ ਦੌਰਾਨ ਚੱਲੀਆਂ ਗੋਲੀਆਂ, 1 ਦੀ ਮੌਤ

ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਵਿੱਚ ਦੇਰ ਰਾਤ ਇੱਕ ਕੱਵਾਲੀ ਸਮਾਗਮ ਦੌਰਾਨ ਗੋਲੀਬਾਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀਬਾਰੀ ਦੌਰਾਨ 1 ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸੋਨੂੰ ਸਿੰਘ ਵਜੋਂ ਹੋਈ ਹੈ। ਸੋਨੂੰ ਗੋਲ ਗੱਪੇ ਵੇਚਣ ਦਾ ਕੰਮ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਸੋਨੂੰ ਦਾ ਪ੍ਰੇਮ ਵਿਆਹ ਹੋਇਆ ਸੀ, ਇਸ ਕਾਰਨ ਇਹ ਪਰਿਵਾਰਕ ਝਗੜਾ ਦੱਸਿਆ ਜਾ ਰਿਹਾ ਹੈ।

Advertisements

ਪੁਲਿਸ ਵੱਲੋਂ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਕੈਮਰਿਆਂ ਦੀ ਫੁਟੇਜ ਤੋਂ ਬਾਅਦ ਹੀ ਕੁੱਝ ਕਿਹਾ ਜਾ ਸਕਦਾ ਹੈ। ਗੋਲੀਬਾਰੀ ਕਰਨ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਫਿਲਹਾਲ ਪੁਲਿਸ ਨੇ ਸੋਨੂੰ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਤੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

LEAVE A REPLY

Please enter your comment!
Please enter your name here