
ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਜੰਮੂ ਕਸ਼ਮੀਰ ਦੇ ਪਹਿਲਗਾਮ ਖੇਤਰ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਪਾਕਿਸਤਾਨ ਨਾਲ ਲੱਗਦੇ ਬਾਰਡਰਾਂ ਤੇ ਸਖ਼ਤੀ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਵਿਖੇ ਅਟਾਰੀ-ਵਾਹਗਾ ਬਾਰਡਰ ਦੇ ਰਸਤੇ ਬੰਦ ਕਰ ਦਿੱਤੇ ਗਏ ਹਨ। ਇਸਦੇ ਨਾਲ ਹੀ ਭਾਰਤ ਵਿੱਚ ਮੌਜੂਦ ਪਾਕਿਸਤਾਨੀ ਨਾਗਰਿਕਾਂ ਨੂੰ 24 ਘੰਟੇ ਦੇ ਅੰਦਰ ਹੀ ਭਾਰਤ ਛੱਡ ਕੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਿਹੜੇ ਵੀ ਲੋਕ ਪਾਕਿਸਤਾਨ ਤੋਂ ਭਾਰਤ ਵੀਜ਼ੇ ਲਗਵਾ ਕੇ ਘੁੰਮਣ ਦੇ ਲਈ ਆਏ ਸਨ ਉਹ 48 ਘੰਟੇ ਦੇ ਅੰਦਰ ਅੰਦਰ ਵਾਪਸ ਪਾਕਿਸਤਾਨ ਚਲੇ ਜਾਣ ਨਹੀਂ ਤਾਂ ਉਹਨਾਂ ਦੇ ਵੀਜ਼ੇ ਤਤਕਾਲ ਰੂਪ ਵਿੱਚ ਰੱਦ ਕਰ ਦਿੱਤੇ ਜਾਣਗੇ। ਪਾਕਿਸਤਾਨ ਤੋਂ ਜਿਹੜੇ ਲੋਕ ਭਾਰਤ ਆਉਣ ਦੇ ਲਈ ਵੀਜ਼ੇ ਲਗਾ ਰਹੇ ਸਨ ਹੁਣ ਉਹ ਵੀ ਭਾਰਤ ਨਹੀਂ ਆ ਸਕਣਗੇ। ਇਸ ਤੋਂ ਇਲਾਵਾ ਭਾਰਤ ਵਿੱਚ ਪਾਕਿਸਤਾਨੀ ਸਫਾਰਤਖਾਨੇ ਵੀ ਬੰਦ ਕੀਤੇ ਗਏ ਹਨ। ਹਾਲਾਂਕਿ ਬਾਰਡਰ ਤੇ ਸ਼ਾਮ ਨੂੰ ਹੋਣ ਵਾਲੀ ਰਿਟਰੀਟ ਸੈਰੇਮਨੀ ਨੂੰ ਲੈਕੇ ਅਜੇ ਕੋਈ ਐਲਾਨ ਨਹੀਂ ਕੀਤਾ ਗਿਆ।












