Tuesday, October 27, 2026
Home Chandigarh SHO ਸਮੇਤ 3 ਮੁਲਾਜ਼ਮ ਸਸਪੈਂਡ

SHO ਸਮੇਤ 3 ਮੁਲਾਜ਼ਮ ਸਸਪੈਂਡ

ਮੋਹਾਲੀ (ਦ ਸਟੈਲਰ ਨਿਊਜ਼)। ਐਸਐਸਪੀ ਮੋਹਾਲੀ ਡਾ. ਦੀਪਕ ਪਾਰਿਕ ਵੱਲੋਂ ਜ਼ੀਰਕਪੁਰ ਥਾਣਾ ਮੁਖੀ ਜਸਕੰਵਲ ਸਿੰਘ ਸੇਖੋਂ, ਮੁਨਸ਼ੀ ਤੇ ਨੈਬ ਕੋਰਟ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਬੀਤੇ ਦਿਨੀਂ ਡੇਰਾਬਸੀ ਦੇ ਥਾਣਾ ਮੁਖੀ ਇੰਸਪੈਕਟਰ ਮਨਦੀਪ ਸਿੰਘ ਨੂੰ ਵੀ ਸਿਵਲ ਹਸਪਤਾਲ ਵਿੱਚ ਹੋਈ ਝੜਪ ਦੇ ਮਾਮਲੇ ਵਿੱਚ ਕੋਤਾਹੀ ਵਰਤਣ ਦੇ ਆਰੋਪ ਹੇਠ ਸਸਪੈਂਡ ਕੀਤਾ ਗਿਆ ਸੀ। ਜਾਣਕਾਰੀ ਅਨੁਸਾਰ ਇਕ ਐੱਨ.ਆਰ.ਆਈ. ਮਹਿਲਾ ਲਾਇਕਾ ਮੱਕੜ ਵੱਲੋਂ ਉਸ ਨਾਲ ਫਲੈਟ ਦਿਵਾਉਣ ਦੇ ਨਾਂ ’ਤੇ ਕਰੀਬ ਪੰਜਾਹ ਲੱਖ ਰੁਪਏ ਦੀ ਠੱਗੀ ਮਾਮਲੇ ਵਿੱਚ ਕੇਸ ਦਰਜ ਕਰਵਾਉਣ ਲਈ 156/3 ਤਹਿਤ ਡੇਰਾਬਸੀ ਅਦਾਲਤ ਵਿੱਚ ਪਟੀਸ਼ਨ ਪਾਈ ਗਈ ਸੀ।

Advertisements

ਅਦਾਲਤ ਵੱਲੋਂ ਮਾਮਲੇ ਦੀ ਜਾਂਚ ਲਈ ਜ਼ੀਰਕਪੁਰ ਥਾਣੇ ਨੂੰ ਭੇਜਿਆ ਗਿਆ ਸੀ ਪਰ ਤੈਅ ਸਮੇਂ ’ਚ ਜ਼ੀਰਕਪੁਰ ਪੁਲਿਸ ਵੱਲੋਂ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਗਈ ਜਦਕਿ ਇਸ ਮਾਮਲੇ ’ਚ ਅਦਾਲਤ ਵੱਲੋਂ ਵਾਰ-ਵਾਰ ਨੋਟਿਸ ਵੀ ਜਾਰੀ ਕੀਤੇ ਗਏ। ਇਸ ਨੂੰ ਲੈ ਕੇ ਸ਼ਿਕਾਇਤਕਰਤਾ ਔਰਤ ਵੱਲੋਂ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ। ਹਾਈ ਕੋਰਟ ਨੇ ਮਾਮਲੇ ’ਚ ਸਖ਼ਤ ਨੋਟਿਸ ਲੈਂਦਿਆਂ ਐੱਸ.ਐੱਸ.ਪੀ. ਮੁਹਾਲੀ ਨੂੰ ਪਾਰਟੀ ਬਣਾਉਂਦਿਆਂ ਸਵਾਲ ਕੀਤਾ ਕਿ ਉਨ੍ਹਾਂ ਨੇ ਪੁਲਿਸ ਦੀ ਇਸ ਲਾਪਰਵਾਹੀ ’ਤੇ ਕੀ ਕਾਰਵਾਈ ਕੀਤੀ ਗਈ। ਅਦਾਲਤ ਦੀ ਕਾਪੀ ਨਾ ਮਿਲਣ ਪਿੱਛੇ ਜਾਂਚ ਕੀਤੀ ਜਾ ਰਹੀ ਹੈ ਕਿ ਕਿਸ ਪੱਧਰ ’ਤੇ ਲਾਪਰਵਾਹੀ ਰਹੀ। ਡੀ.ਐੱਸ.ਪੀ. ਜ਼ੀਰਕਪੁਰ ਜਸਪਿੰਦਰ ਸਿੰਘ ਗਿੱਲ ਨੇ ਥਾਣਾ ਮੁਖੀ ਸਣੇ ਹੋਰਨਾਂ ਨੂੰ ਸਸਪੈਂਡ ਕੀਤੇ ਜਾਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਮਾਮਲੇ ਵਿੱਚ ਲਾਪਰਵਾਹੀ ਕਿਉਂ ਵਰਤੀ ਗਈ।

LEAVE A REPLY

Please enter your comment!
Please enter your name here