Saturday, October 24, 2026
Home Hoshiarpur ਭਾਸ਼ਾ ਵਿਭਾਗ ਵੱਲੋਂ ਡਾ. ਸੁਰਜੀਤ ਪਾਤਰ ਯੁਵਾ ਸਾਹਿਤ ਪੁਰਸਕਾਰ ਲਈ ਪੁਸਤਕਾਂ ਦੀ...

ਭਾਸ਼ਾ ਵਿਭਾਗ ਵੱਲੋਂ ਡਾ. ਸੁਰਜੀਤ ਪਾਤਰ ਯੁਵਾ ਸਾਹਿਤ ਪੁਰਸਕਾਰ ਲਈ ਪੁਸਤਕਾਂ ਦੀ ਮੰਗ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)।  ਪੰਜਾਬ ਸਰਕਾਰ ਅਤੇ ਨਿਰਦੇਸ਼ਕ ਭਾਸ਼ਾ ਵਿਭਾਗ, ਪੰਜਾਬ ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ ਨਿਰਦੇਸ਼ ਹੇਠ ਪਿਛਲੇ ਵਰ੍ਹੇ ਵਿਛੋੜਾ ਦੇ ਗਏ ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰ ਡਾ. ਸੁਰਜੀਤ ਪਾਤਰ ਜੀ ਦੇ ਨਾਮ ‘ਤੇ  ਨੌਜਵਾਨ ਪੀੜ੍ਹੀ ਨੂੰ ਉਤਸ਼ਾਹਿਤ ਕਰਨ ਲਈ ਡਾ. ਸੁਰਜੀਤ ਪਾਤਰ ਯੁਵਾ ਸਾਹਿਤ ਪੁਰਸਕਾਰ ਵਾਸਤੇ ਪੁਸਤਕਾਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਵਿਸਤਾਰ ਨਾਲ ਗੱਲ ਕਰਦਿਆਂ ਡਾ. ਜਸਵੰਤ ਰਾਏ ਜ਼ਿਲ੍ਹਾ ਖੋਜ ਅਫ਼ਸਰ, ਹੁਸ਼ਿਆਰਪੁਰ ਨੇ ਦੱਸਿਆ ਕਿ ਕਿਸੇ ਵੀ ਵਿਧਾ ਦੀ ਪੰਜਾਬੀ ਦੀ ਪੁਸਤਕ ਲਿਖਣ ਵਾਲਾ ਵਿਦਿਆਰਥੀ ਇਸ ਪੁਰਸਕਾਰ ਲਈ ਦਾਅਵੇਦਾਰ ਹੋ ਸਕਦਾ ਹੈ। ਵਿਦਿਆਰਥੀ ਦੁਨੀਆ ਦੇ ਕਿਸੇ ਵੀ ਕੋਨੇ ਵਿਚ ਰਹਿੰਦਾ ਅਤੇ ਪੜ੍ਹਦਾ ਹੋ ਸਕਦਾ ਹੈ। ਕਿਸੇ ਵੀ ਸਕੂਲ/ਕਾਲਜ/ਯੂਨੀਵਰਸਿਟੀ ਦਾ ਵਿਦਿਆਰਥੀ ਜਿਸ ਦੀ ਉਮਰ 25 ਸਾਲ ਤੋਂ ਘੱਟ ਹੋਵੇ, ਇਸ ਪੁਰਸਕਾਰ ਲਈ ਆਪਣੀ ਦਾਅਵੇਦਾਰੀ ਪੇਸ਼ ਕਰ ਸਕਦਾ ਹੈ।

Advertisements

ਸਕੂਲ/ਕਾਲਜ ਦਾ ਪ੍ਰਿੰਸੀਪਲ /ਯੂਨੀਵਰਸਿਟੀ ਦੇ ਵਿਭਾਗ ਦਾ ਮੁਖੀ ਵਿਦਿਆਰਥੀ ਦੀ ਪੁਸਤਕ ਦੀ ਮੌਲਿਕਤਾ ਸਬੰਧੀ ਸਰਟੀਫਿਕੇਟ ਦੇਵੇਗਾ। ਮੁਕਾਬਲੇ ਵਿਚ ਭਾਗ ਲੈਣ ਲਈ ਕੇਵਲ ਉਹ ਪੁਸਤਕ ਹੀ ਸ਼ਾਮਲ ਕੀਤੀ ਜਾ ਸਕੇਗੀ ਜਿਹੜੀ 01 ਜਨਵਰੀ, 2024 ਤੋਂ 31 ਦਸੰਬਰ, 2024 ਦੌਰਾਨ ਪ੍ਰਕਾਸ਼ਿਤ ਹੋਈ ਹੋਵੇ।ਯੁਵਾ ਸਾਹਿਤ ਪੁਰਸਕਾਰ ਲਈ ਬਿਨੈ ਪੱਤਰ ਅਤੇ ਨਿਯਮ ਭਾਸ਼ਾ ਵਿਭਾਗ ਪੰਜਾਬ ਦੀ ਵੈਬਸਾਈਟ ਜਾਂ ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਬਿਨੈ ਪੱਤਰ ਨਾਲ 4 ਪੁਸਤਕਾਂ ਦੇ ਸੈੱਟ ਨੂੰ ਨੱਥੀ ਕਰਕੇ 30 ਅਪ੍ਰੈਲ, 2025 ਤੱਕ ਭਾਸ਼ਾ ਵਿਭਾਗ ਪੰਜਾਬ ਪਟਿਆਲਾ ਦੇ ਮੁੱਖ ਦਫ਼ਤਰ ਵਿਖੇ ਦਸਤੀ ਜਾਂ ਡਾਕ ਰਾਹੀਂ ਪਹੁੰਚਾਇਆ ਜਾ ਸਕਦਾ ਹੈ। ਚੁਣੇ ਗਏ ਯੁਵਾ ਸਾਹਿਤਕਾਰ ਨੂੰ  ਵਿਭਾਗ ਦੇ ਸਲਾਨਾ ਸਮਾਗਮ ਵਿਚ  ਇੱਕ ਲੱਖ ਰੁਪਏ ਨਗਦ ਰਾਸ਼ੀ, ਇੱਕ ਸ਼ਾਲ ਅਤੇ ਇੱਕ ਯਾਦ ਚਿਨ੍ਹ ਨਾਲ ਸਨਮਾਨਿਤ ਕੀਤਾ ਜਾਵੇਗਾ।

LEAVE A REPLY

Please enter your comment!
Please enter your name here