Monday, October 19, 2026
Home Latest ਫਾਜ਼ਿਲਕਾ ਅਤੇ ਜਲਾਲਾਬਾਦ ਨਗਰ ਕੌਂਸਲਾਂ ਵੱਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ

ਫਾਜ਼ਿਲਕਾ ਅਤੇ ਜਲਾਲਾਬਾਦ ਨਗਰ ਕੌਂਸਲਾਂ ਵੱਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ

ਫਾਜ਼ਿਲਕਾ/ ਜਲਾਲਾਬਾਦ (ਦ ਸਟੈਲਰ ਨਿਊਜ਼)। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਨਗਰ ਕੌਂਸਲ ਫਾਜ਼ਿਲਕਾ ਅਤੇ ਜਲਾਲਾਬਾਦ ਵੱਲੋਂ ਵਿਸ਼ੇਸ਼ ਸਫਾਈ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਰਾਤ ਸਮੇਂ ਵੀ ਸਫਾਈ ਕੀਤੀ ਜਾ ਰਹੀ ਹੈ। ਫਾਜ਼ਿਲਕਾ ਦੇ ਕਾਰਜ ਸਾਧਕ ਅਫਸਰ ਰੋਹਿਤ ਕੜਵਾਸਰਾ ਅਤੇ ਜਲਾਲਾਬਾਦ ਦੇ ਕਾਰਜ ਸਾਧਕ ਅਫਸਰ ਗੁਰਦਾਸ ਸਿੰਘ ਨੇ ਦੱਸਿਆ ਕਿ ਲਗਾਤਾਰ ਸ਼ਹਿਰਾਂ ਨੂੰ ਸਾਫ ਰੱਖਣ ਲਈ ਉਪਰਾਲੇ ਕੀਤੇ ਜਾ ਰਹੇ ਹਨ।

Advertisements

ਉਹਨਾਂ ਨੇ ਲੋਕਾਂ ਨੂੰ ਵੀ ਇਸ ਮੁਹਿੰਮ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ। ਫਾਜ਼ਿਲਕਾ ਸ਼ਹਿਰ ਵਿੱਚ ਬੀਤੀ ਰਾਤ ਗਊਸ਼ਾਲਾ ਰੋਡ, ਸਾਈਕਲ ਬਾਜ਼ਾਰ, ਥਾਣਾ ਸਿਟੀ ਰੋਡ, ਰੈਡ ਕ੍ਰਾਸ ਮਾਰਕੀਟ, ਅੰਡਰ ਬ੍ਰਿਜ, ਮੁੰਡਿਆਂ ਦੇ ਸਕੂਲ ਨੇੜੇ ਆਦਿ ਥਾਵਾਂ ਤੇ ਰਾਤ ਸਮੇਂ ਸਫਾਈ ਕੀਤੀ ਗਈ। ਇਸੇ ਤਰ੍ਹਾਂ ਜਲਾਲਾਬਾਦ ਦੇ ਵਾਰਡ ਨੰਬਰ 6, ਗਾਂਧੀ ਨਗਰ ਵਿੱਚ ਵਿਸ਼ੇਸ਼ ਸਫਾਈ ਅਭਿਆਨ ਚਲਾ ਕੇ ਪੂਰੇ ਵਾਰਡ ਵਿੱਚ ਸਫਾਈ ਕੀਤੀ ਗਈ।

LEAVE A REPLY

Please enter your comment!
Please enter your name here