Sunday, October 11, 2026
Home Chandigarh ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜਗਮੋਹਨ ਰਾਜੂ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜਗਮੋਹਨ ਰਾਜੂ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜਗਮੋਹਨ ਰਾਜੂ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਜਗਮੋਹਨ ਰਾਜੂ ਨੇ ਆਪਣਾ ਅਸਤੀਫਾ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਭੇਜਿਆ ਹੈ। ਇਸਦਾ ਖੁਲਾਸਾ ਉਨ੍ਹਾਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਨੂੰ ਭੇਜੇ ਪੱਤਰ ਵਿੱਚ ਕੀਤਾ। ਉਨ੍ਹਾਂ ਇਹ ਪੱਤਰ ਦੀ ਕਾਪੀ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ, ਕੌਮੀ ਜਨਰਲ ਸਕੱਤਰ ਬੀਐਲ ਸੰਤੋਸ਼, ਪੰਜਾਬ ਦੇ ਇੰਚਾਰਜ ਵਿਜੇ ਰੂਪਾਨੀ, ਨਰਿੰਦਰ ਸਿੰਘ ਰੈਣਾ, ਸੰਗਠਨ ਮਹਾ ਮੰਤਰੀ ਤੇ ਕੋਰ ਕਮੇਟੀ ਭਾਜਪਾ ਦੇ ਮੈਂਬਰਾਂ ਨੂੰ ਭੇਜੀ ਹੈ।

Advertisements

ਪੱਤਰ ਵਿੱਚ ਉਨ੍ਹਾਂ ਆਪਣੇ ਅਸਤੀਫੇ ਦਾ ਕਾਰਨ ਸੰਗਠਨ ਚੋਣਾਂ ਵਿੱਚ ਹੋਈ ਵਧੀਕੀ ਦੱਸਿਆ ਹੈ। ਜਗਮੋਹਨ ਰਾਜੂ ਨੇ ਚੋਣਾਂ ਵਿੱਚ ਪਾਰਟੀ ਸੰਵਿਧਾਨ ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਨੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਤੇ ਆਰੋਪ ਲਗਾਇਆ ਹੈ। ਉਨ੍ਹਾਂ ਆਪਣੇ ਪੱਤਰ ਦੇ ਨਾਲ ਪਾਰਟੀ ਸੰਵਿਧਾਨ ਦੇ ਕੁੱਝ ਵੇਰਵੇ ਵੀ ਦਿੱਤੇ ਹਨ। ਉਨ੍ਹਾਂ ਨੇ 2024 ਵਿੱਚ ਹੋਈਆਂ ਨਗਰ ਨਿਗਮ ਦੀਆਂ ਚੋਣਾਂ ਦੇ ਸਮੇਂ ਹੋਈ ਵਧੀਕੀ ਦੇ ਵੇਰਵੇ ਦਿੱਤੇ ਹਨ। ਜਗਮੋਹਨ ਨੇ ਕਿਹਾ ਕਿ ਉਸ ਵੇਲੇ ਵੀ ਆਪਣੇ ਕੁੱਝ ਚਹੇਤਿਆਂ ਨੂੰ ਟਿਕਟਾਂ ਦਿੱਤੀਆਂ ਗਈਆਂ ਸਨ, ਜਿਸ ਦਾ ਸਿੱਟਾ ਇਹ ਹੋਇਆ ਸੀ ਕਿ ਪਾਰਟੀ ਨੂੰ 85 ਵਿੱਚੋਂ ਸਿਰਫ 8 ਸੀਟਾਂ ਹੀ ਪ੍ਰਾਪਤ ਹੋਈਆਂ ਸਨ। ਉਨ੍ਹਾਂ ਲਿਖਿਆ ਕਿ ਉਹ ਪਾਰਟੀ ਵਿੱਚ ਆਮ ਵਰਕਰ ਵਜੋਂ ਕੰਮ ਕਰਦੇ ਰਹਿਣਗੇ।

LEAVE A REPLY

Please enter your comment!
Please enter your name here