
ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਦੇ ਸੰਘਾ ਚੌਕ ਨਜ਼ਦੀਕ ਇੱਕ ਘਰ ਦੀ ਪਹਿਲੀ ਮੰਜ਼ਿਲ ਨੂੰ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਦੌਰਾਨ ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਜਾਣਕਾਰੀ ਦਿੰਦੇ ਫਾਇਰ ਅਧਿਕਾਰਿਆਂ ਨੇ ਦੱਸਿਆ ਕਿ ਸਵੇਰੇ ਕਰੀਬ 10:30 ਵਜੇ ਉਹਨਾਂ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਹ ਮੌਕੇ ਤੇ ਪਹੁੰਚ ਗਏ ਉਹਨਾਂ ਨੇ ਮੌਕੇ ਤੇ ਪਹੁੰਚ ਕੇ ਦੇਖਿਆ ਕਿ ਘਰ ਦੀ ਪਹਿਲੀ ਮੰਜ਼ਿਲ ਬੁਰੀ ਤਰ੍ਹਾਂ ਅੱਗ ਵਿੱਚ ਸੜ ਰਹੀ ਸੀ। ਜਿਸ ਤੋਂ ਬਾਅਦ ਉਹਨਾਂ ਨੇ ਮੌਕੇ ਤੇ ਪਹੁੰਚ ਕੇ ਲਗਭਗ 1 ਘੰਟੇ ਦੀ ਮੁਸ਼ੱਕਤ ਤੋਂ ਬਾਅਦ, ਅੱਗ ਤੇ ਪੂਰੀ ਤਰ੍ਹਾਂ ਨਾਲ ਕਾਬੂ ਪਾਇਆ। ਮਿਲੀ ਜਾਣਕਾਰੀ ਮੁਤਾਬਕ ਅੱਗ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੋਇਆ ਹੈ।

ਫਿਲਹਾਲ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਅੱਗ ਸਿਲੰਡਰ ਨਾਲ ਜੁੜੇ ਰੈਗੂਲੇਟਰ ਦੇ ਲੀਕ ਹੋਣ ਕਾਰਨ ਲੱਗੀ ਹੋ ਸਕਦੀ ਹੈ। ਹਾਦਸੇ ਦੌਰਾਨ ਘਰ ਦੇ ਅੰਦਰ ਮੌਜੂਦ ਪਿਓ-ਪੁੱਤ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਘਰ ਵਿੱਚ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਫਿਲਹਾਲ ਮਾਮਲੇ ਦੀ ਜਾਂਚ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।











