Monday, October 12, 2026
Home Latest ਉੱਤਰ ਪ੍ਰਦੇਸ਼ ਵਿੱਚ 20 ਮਈ ਤੋਂ ਹੋਣਗੀਆਂ ਗਰਮੀ ਦੀਆਂ ਛੁੱਟੀਆਂ

ਉੱਤਰ ਪ੍ਰਦੇਸ਼ ਵਿੱਚ 20 ਮਈ ਤੋਂ ਹੋਣਗੀਆਂ ਗਰਮੀ ਦੀਆਂ ਛੁੱਟੀਆਂ

ਲਖਨਊ (ਦ ਸਟੈਲਰ ਨਿਊਜ਼)। ਉੱਤਰ ਪ੍ਰਦੇਸ਼ ਵਿੱਚ ਪੈ ਰਹੀ ਭਿਆਨਕ ਗਰਮੀ ਦੇ ਮੱਦੇਨਜ਼ਰ 20 ਮਈ ਤੋਂ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉੱਤਰ ਪ੍ਰਦੇਸ਼ ਦੇ ਸਕੂਲਾਂ ਵਿੱਚ ਹੀਟ ਵੇਵ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਸਵੇਰੇ 9 ਵਜੇ ਤੋਂ ਬਾਅਦ ਕੋਈ ਖੇਡਾਂ ਜਾਂ ਬਾਹਰੀ ਗਤੀਵਿਧੀਆਂ ਨਹੀਂ ਹੋਣਗੀਆਂ। ਪ੍ਰਾਰਥਨਾ ਸਭਾਵਾਂ ਖੁੱਲ੍ਹੇ ਮੈਦਾਨਾਂ ਦੀ ਬਜਾਏ ਛਾਂਦਾਰ ਥਾਵਾਂ ਜਾਂ ਕਲਾਸਰੂਮਾਂ ਵਿੱਚ ਕੀਤੀਆਂ ਜਾਣਗੀਆਂ। ਇੰਨਾ ਹੀ ਨਹੀਂ ਬੱਚਿਆਂ ਨੂੰ ਗਰਮੀ ਤੋਂ ਬਚਾਉਣ ਦੇ ਤਰੀਕੇ ਵੀ ਦੱਸੇ ਜਾਣਗੇ। ਇਹ ਹੁਕਮ ਸਾਰੇ ਪ੍ਰਾਇਮਰੀ, ਅੱਪਰ ਪ੍ਰਾਇਮਰੀ ਤੇ ਕਸਤੂਰਬਾ ਗਾਂਧੀ ਗਰਲਜ਼ ਸਕੂਲਾਂ ਤੇ ਲਾਗੂ ਹੋਵੇਗਾ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਬੱਚਿਆਂ ਨੂੰ ਸੁਰੱਖਿਅਤ ਰੱਖਣ ਲਈ ਸਾਫ਼ ਪਾਣੀ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ।

Advertisements

ਇਸ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਹ ਵੀ ਕਿਹਾ ਗਿਆ ਹੈ ਕਿ ਹਰ ਸਕੂਲ ਵਿੱਚ ਫਸਟ ਏਡ ਕਿੱਟ, ਓਆਰਐਸ ਅਤੇ ਜ਼ਰੂਰੀ ਦਵਾਈਆਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਇਆ ਜਾਵੇ। ਜਾਣਕਾਰੀ ਮੁਤਾਬਕ ਯੂਪੀ ਦੇ ਸਰਕਾਰੀ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ 20 ਮਈ ਤੋਂ ਸ਼ੁਰੂ ਹੋਣਗੀਆਂ। ਹਾਲਾਂਕਿ, ਇਸ ਤਰੀਕ ਵਿੱਚ ਬਦਲਾਅ ਕੀਤਾ ਜਾ ਸਕਦਾ ਹੈ। ਜੇਕਰ ਤਾਪਮਾਨ ਵੱਧਦਾ ਹੈ ਤਾਂ ਗਰਮੀਆਂ ਦੀਆਂ ਛੁੱਟੀਆਂ ਪਹਿਲਾਂ ਸ਼ੁਰੂ ਹੋ ਸਕਦੀਆਂ ਹਨ। ਪ੍ਰਾਈਵੇਟ ਸਕੂਲਾਂ ਵਿੱਚ ਵੀ ਗਰਮੀਆਂ ਦੀਆਂ ਛੁੱਟੀਆਂ 15 ਤੋਂ 20 ਮਈ ਤੱਕ ਹੋਣਗੀਆਂ। ਹਾਲਾਂਕਿ ਮੌਸਮ ਨੂੰ ਦੇਖਦੇ ਹੋਏ ਅੰਤਿਮ ਫੈਸਲਾ ਲਿਆ ਜਾ ਸਕਦਾ ਹੈ। ਮਤਲਬ ਜੇਕਰ ਤਾਪਮਾਨ ਵਧਦਾ ਹੈ ਤਾਂ ਗਰਮੀਆਂ ਦੀਆਂ ਛੁੱਟੀਆਂ ਪਹਿਲਾਂ ਸ਼ੁਰੂ ਹੋ ਸਕਦੀਆਂ ਹਨ।

LEAVE A REPLY

Please enter your comment!
Please enter your name here