ਵੋਕੇਸ਼ਨਲ ਰਿਹੈਬਲੀਟੇਸ਼ਨ ਸੈਂਟਰ ਵਿਖੇ ਟਰੇਨਿੰਗ ਲੈਣ ਲਈ 15 ਮਾਰਚ ਤੱਕ ਜਮ•ਾ ਕਰਵਾਏ ਜਾ ਸਕਦੇ ਹਨ ਬਿਨੇ ਪੱਤਰ

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼)- ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ ਵਲੋਂ ਚਲਾਏ ਜਾ ਰਹੇ ਵੋਕੇਸ਼ਨਲ ਰਿਹੈਬਲੀਟੇਸ਼ਨ ਸੈਂਟਰ ਰਾਮ ਕਲੋਨੀ ਕੈਂਪ ਵਿਖੇ ਅਪੰਗ ਸਿਖਿਆਰਥੀਆਂ ਨੂੰ ਟਰੇਨਿੰਗ ਦੇਣ ਲਈ ਕਟਾਈ-ਸਿਲਾਈ, ਕਢਾਈ, ਸੋਫਟ-ਟੁਆਏਜ਼, ਕੇਨਿੰਗ, ਸਾਬਣ, ਸਰਫ਼ ਅਤੇ ਲੀਸਾਪੋਲ ਆਦਿ ਦੀ ਟਰੇਨਿੰਗ ਦਿੱਤੀ ਜਾਵੇਗੀ। ਟਰੇਨਿੰਗ ਲੈਣ ਲਈ 15 ਮਾਰਚ ਤੱਕ ਬਿਨੇ ਪੱਤਰ ਦਫ਼ਤਰ ਸੁਪਰਡੰਟ ਵੋਕੇਸ਼ਨਲ ਰਿਹੈਬਲੀਟੇਸ਼ਨ ਸੈਂਟਰ ਰਾਮ ਕਲੋਨੀ ਕੈਂਪ ਵਿਖੇ ਜਮ•ਾ ਕਰਵਾਏ ਜਾ ਸਕਦੇ ਹਨ।

Advertisements

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ•ਾ ਸਮਾਜਿਕ ਸੁਰੱਖਿਆ ਅਫ਼ਸਰ ਜਗਦੀਸ਼ ਮਿੱਤਰ ਨੇ ਦੱਸਿਆ ਕਿ ਇਹ ਸਿਖਲਾਈ 18 ਤੋਂ 40 ਸਾਲ ਦੇ ਅਪੰਗ ਸਿਖਿਆਰਥੀਆਂ ਲਈ ਮੁਫ਼ਤ ਕਰਵਾਈ ਜਾਂਦੀ ਹੈ ਅਤੇ 40 ਪ੍ਰਤੀਸ਼ਤ ਤੋਂ ਵੱਧ ਅਪੰਗ ਸਿਖਿਆਰਥੀਆਂ ਨੂੰ ਕੋਰਸ ਦੌਰਾਨ 1500 ਰੁਪਏ ਪ੍ਰਤੀ ਮਹੀਨਾ ਵਜੀਫ਼ਾ ਵੀ ਦਿੱਤਾ ਜਾਂਦਾ ਹੈ। ਉਨ•ਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਇਨਸਟਰੱਕਟਰ ਸ੍ਰੀਮਤੀ ਪਰਮਿੰਦਰ ਕੌਰ ਦੇ ਮੋਬਾਇਲ ਨੰਬਰ 98721-18073 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here