Wednesday, October 21, 2026
Home Latest ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 5 ਮਈ ਨੂੰ...

ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 5 ਮਈ ਨੂੰ ਸ਼ੁਰੂ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਜਿਲਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜਿਲਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰ 508 ਵਿਖੇ ਮਿਤੀ 5 ਮਈ 2025 ਤੱਕ ਅਰਜੀਆਂ ਦੇ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ ਮਿਤੀ 5 ਮਈ 2025 ਤੋ ਡੇਅਰੀ ਸਿਖਲਾਈ ਤੇ ਵਿਸਥਾਰ ਕੇਦਰ, ਵੇਰਕਾ (ਜਿਲਾ ਅੰਮ੍ਰਿਤਸਰ) ਵਿਖੇ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜਿਲਾ ਰਦਾਸਪੁਰ ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ/ਲੜਕੀਆਂ ਜ਼ੋ ਘੱਟੋ ਘੱਟ 5ਵੀਂ ਪਾਸ ਹੋਣ,ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।

Advertisements

ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ ਵੱਖ ਬੈਂਕਾਂ ਤੋਂ ਡੇਅਰੀ ਕਰਜੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਜਨਰਲ ਅਤੇ 33 ਅ.ਜਾਤੀ. ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ ਚਾਹਵਾਨ ਲੜਕੇ/ਲੜਕੀਆਂ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਗੁਰਦਾਸਪੁਰ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ ਫੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਫੌਨ ਨੰ: 8054800880, 7508973471 ਅਤੇ 7888850893 ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here