
ਚੰਡੀਗੜ੍ਹ (ਦ ਸਟੈਲਰ ਨਿਊਜ਼)। ਨਵਜੋਤ ਸਿੰਘ ਸਿੱਧੂ ਨੇ ਸਿਆਸਤ ਨੂੰ ਅਲਵਿਦਾ ਕਹਿ ਦਿੱਤਾ ਹੈ। ਉਹਨਾਂ ਨੇ ਆਫੀਸ਼ੀਅਲ ਯੂ-ਟਿਊਬ ਚੈਨਲ ਖੋਲ੍ਹਣ ਦਾ ਐਲਾਨ ਕੀਤਾ ਹੈ। ਉਹਨਾਂ ਕਿਹਾ ਕਿ ਉਨ੍ਹਾਂ ਦੀ ਜ਼ਿੰਦਗੀ ਵਿੱਚ ਕਦੇ ਵੀ ਸਿਆਸਤ ਨਹੀਂ ਹੋਵੇਗੀ। ਇਸ ਤੋਂ ਅੰਦਾਜਾ ਲਗਾਇਆ ਜਾ ਰਿਹਾ ਹੈ ਕਿ ਨਵਜੋਤ ਸਿੱਧੂ ਸਿਆਸਤ ਛੱਡ ਰਹੇ ਹਨ।

ਉਹਨਾਂ ਕਿਹਾ ਕਿ ਆਪਣੇ ਚੈਨਲ ਦੇ ਰਾਹੀਂ ਆਪਣੀ ਜ਼ਿੰਦਗੀ ਦੇ ਤਜਰਬੇ ਸਾਂਝੇ ਕਰਾਂਗਾ। ਚੈਨਲ ਜਰੀਏ ਹਰ ਇੱਕ ਸਵਾਲ ਦਾ ਜਵਾਬ ਦੇਵਾਂਗਾ। ਚੈਨਲ ’ਤੇ ਕ੍ਰਿਕੇਟ, ਰਾਜਨੀਤੀ, ਸਿਹਤ, ਕਾਮੇਡੀ, ਮੋਟੀਵੇਸ਼ਨ, ਲਾਈਫਸਟਾਈਲ ਸਮੇਤ ਹੋਰ ਕਈ ਮੁੱਦਿਆਂ ਬਾਰੇ ਗੱਲਬਾਤ ਕੀਤੀ ਜਾਵੇਗੀ।












