Wednesday, October 28, 2026
Home Latest ਬਰਾਤੀਆਂ ਨਾਲ ਭਰੀ ਜੀਪ ਪਲਟੀ, 1 ਔਰਤ ਸਮੇਤ 4 ਦੀ ਮੌਤ  

ਬਰਾਤੀਆਂ ਨਾਲ ਭਰੀ ਜੀਪ ਪਲਟੀ, 1 ਔਰਤ ਸਮੇਤ 4 ਦੀ ਮੌਤ  

ਮੱਧ ਪ੍ਰਦੇਸ਼ (ਦ ਸਟੈਲਰ ਨਿਊਜ਼)। ਮੱਧ ਪ੍ਰਦੇਸ਼ ਦੇ ਵਿਦਿਸ਼ਾ ਵਿੱਚ ਵਿਆਹ ਦੀ ਬਾਰਾਤ ਲੈ ਕੇ ਜਾ ਰਹੇ ਇੱਕ ਵਾਹਨ ਦੇ ਪਲਟਣ ਨਾਲ 1 ਔਰਤ ਸਮੇਤ 4 ਲੋਕਾਂ ਦੀ ਮੌਤ ਹੋ ਗਈ। ਜਦਕਿ 13 ਲੋਕ ਜ਼ਖ਼ਮੀ ਹੋ ਗਏ। ਮ੍ਰਿਤਕਾਂ ਦੀ ਪਹਿਚਾਣ ਨਾਰਾਇਣ ਉਮਰ 20 ਸਾਲਾਂ, ਗੋਕੁਲ 18 ਸਾਲਾਂ, ਬਸੰਤੀ ਬਾਈ ਉਮਰ 32 ਸਾਲਾਂ ਅਤੇ ਹਜ਼ਾਰੀ ਉਮਰ 40 ਸਾਲਾਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਬਰਾਤੀਆਂ ਨੂੰ ਲਿਜਾ ਰਹੀ ਇੱਕ ਜੀਪ ਇੰਦੌਰ ਤੋਂ ਸਿਰੋਜ ਵਾਪਸ ਆ ਰਹੀ ਸੀ ਤਾਂ ਲਾਟੇਰੀ ਕਸਬੇ ਨਜ਼ਦੀਕ ਉਹਨਾਂ ਦਾ ਵਾਹਨ ਬੇਕਾਬੂ ਹੋ ਕੇ ਪਲਟ ਗਿਆ।

Advertisements

ਹਾਦਸੇ ਦੌਰਾਨ 4 ਲੋਕਾਂ ਦੀ ਮੌਤ ਹੋ ਗਈ ਤੇ 13 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜ਼ਖਮੀਆਂ ਨੂੰ ਇਲਾਜ਼ ਲਈ ਹਸਪਤਾਲ ਦਾਖਲ ਕਰਵਾਇਆ ਤੇ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਇਸ ਘਟਨਾ ਤੇ ਦੁੱਖ ਪ੍ਰਗਟ ਕੀਤਾ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਰਾਹਤ ਰਾਸ਼ੀ ਦੇਣ ਦੇ ਨਿਰਦੇਸ਼ ਦਿੱਤੇ ਹਨ।

LEAVE A REPLY

Please enter your comment!
Please enter your name here