
ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਮੌਸਮ ਵਿਭਾਗ ਨੇ 6 ਮਈ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਸੰਗਰੂਰ, ਪਟਿਆਲਾ, ਮੋਹਾਲੀ, ਫ਼ਤਹਿਗੜ੍ਹ ਸਾਹਿਬ, ਜਲੰਧਰ, ਗੁਰਦਾਸਪੁਰ, ਕਪੂਰਥਲਾ, ਹੁਸ਼ਿਆਰਪੁਰ, ਪਠਾਨਕੋਟ, ਵਿੱਚ ਗਰਜ/ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਵੱਲੋਂ ਸੂਬੇ ਭਰ ਵਿੱਚ 4 ਮਈ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਜੇਕਰ 5 ਮਈ ਦੀ ਗੱਲ ਕਰੀਏ ਤਾਂ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਭਾਰੀ ਮੀਂਹ ਦੀ ਚੇਤਾਵਾਨੀ ਹੈ। ਫਿਰ 6 ਮਈ ਨੂੰ ਮੁੜ ਸੂਬੇ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਭੱਵਿਖਬਾਣੀ ਹੈ।











