Monday, October 12, 2026
Home Chandigarh ਮੋਹਾਲੀ ਵਿੱਚ ਸਟੈਂਪ ਸੇਲਜ਼ਮੈਨ ਦੀ ਗੋਲੀ ਲੱਗਣ ਕਾਰਨ ਹੋਈ ਮੌਤ

ਮੋਹਾਲੀ ਵਿੱਚ ਸਟੈਂਪ ਸੇਲਜ਼ਮੈਨ ਦੀ ਗੋਲੀ ਲੱਗਣ ਕਾਰਨ ਹੋਈ ਮੌਤ

ਮੋਹਾਲੀ (ਦ ਸਟੈਲਰ ਨਿਊਜ਼)। ਮੋਹਾਲੀ ਵਿੱਚ ਸਟੈਂਪ ਸੇਲਜ਼ਮੈਨ ਦੀ ਗੋਲੀ ਲੱਗਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਨਵਚੇਤਨ ਸਿੰਘ ਰਾਣਾ ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਸਟੈਂਪ ਵਿਕਰੇਤਾ ਨਵਚੇਤਨ ਰਾਣਾ ਸਵੇਰੇ 9 ਵਜੇ ਦੇ ਕਰੀਬ ਨਾਸ਼ਤਾ ਕਰਨ ਤੋਂ ਬਾਅਦ ਰੋਜ਼ਾਨਾ ਦੀ ਤਰ੍ਹਾਂ ਆਪਣੀ ਦੁਕਾਨ ਤੇ ਚੱਲ ਗਿਆ ਸੀ ਤੇ 2 ਘੰਟਿਆਂ ਬਾਅਦ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਸਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ।

Advertisements

ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਅਜੇ ਤੱਕ ਇਹ ਨਹੀਂ ਪਤਾ ਲੱਗ ਸਕਿਆ ਹੈ ਕਿ ਉਸਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੀ ਹੈ ਜਾਂ ਇਹ ਇर्ਕ ਹਾਦਸਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਾਂਚ ਦੌਰਾਨ ਉਹਨਾਂ ਨੂੰ ਘਟਨਾ ਵਾਲੀ ਥਾਂ ਤੋਂ ਇੱਕ ਰਿਵਾਲਵਰ ਬਰਾਮਦ ਹੋਈ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here