Sunday, October 18, 2026
Home Chandigarh ਤੇਜ਼ ਰਫਤਾਰ ਟਰੱਕ ਨੇ ਪੰਜਾਬੀ ਗੀਤਕਾਰ ਗੁਰਸੇਵਕ ਦੇ ਮੋਟਰਸਾਈਕਲ ਨੂੰ ਮਾਰੀ ਟੱਕਰ,...

ਤੇਜ਼ ਰਫਤਾਰ ਟਰੱਕ ਨੇ ਪੰਜਾਬੀ ਗੀਤਕਾਰ ਗੁਰਸੇਵਕ ਦੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮੌਤ  

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬੀ ਗੀਤਕਾਰ ਗੁਰਸੇਵਕ ਸਿੰਘ ਬਰਾੜ ਦਾ ਦੇਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਗੁਰਸੇਵਕ ਮੋਟਰਸਾਈਕਲ ਤੇ ਕੋਟਕਪੂਰਾ ਤੋਂ ਪਿੰਡ ਖੋਖਰ ਮੁਕਤਸਰ ਨੂੰ ਵਾਪਸ ਜਾ ਰਿਹਾ ਸੀ ਤੇ ਜਦੋਂ ਉਹ ਪਿੰਡ ਖਾਰਾ ਨਜ਼ਦੀਕ ਪਹੁੰਚਿਆ ਤਾਂ ਉਸਦੀ ਟੱਕਰ ਇੱਕ ਟਰੱਕ ਨਾਲ ਹੋ ਗਈ। ਹਾਦਸੇ ਦੌਰਾਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਉਸਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਕਿ ਇਲਾਜ਼ ਦੌਰਾਨ ਉਸਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਕਰ ਦਿੱਤਾ।

Advertisements

ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਿਵਾਰਕ ਮੈਬਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਆਰੋਪੀ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ।

LEAVE A REPLY

Please enter your comment!
Please enter your name here