Tuesday, October 20, 2026
Home Latest ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਵਿਖੇ ਨੈਕਟਰ ਫੂਡਜ਼ ਦਾ ਪਲੇਸਮੈਂਟ ਕੈਂਪ 7 ਮਈ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਵਿਖੇ ਨੈਕਟਰ ਫੂਡਜ਼ ਦਾ ਪਲੇਸਮੈਂਟ ਕੈਂਪ 7 ਮਈ ਨੂੰ

The Stellar News Logo


ਪਟਿਆਲਾ (ਦ ਸਟੈਲਰ ਨਿਊਜ਼)। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 7 ਮਈ ਦਿਨ ਬੁੱਧਵਾਰ, ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਨੈਕਟਰ ਫੂਡਜ਼ ਵੱਲੋਂ ਟੈਲੀ ਕਾਲਰ, ਬੈਕ ਆਫ਼ਿਸ, ਐਡਮਿਨ, ਲੇਬਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਨੈਕਟਰ ਫੂਡਜ਼ ਵੱਲੋਂ ਟੈਲੀ ਕਾਲਰ, ਬੈਕ ਆਫ਼ਿਸ ਤੇ ਐਡਮਿਨ, ਲੇਬਰ ਦੀ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰਾਂ ਕੋਲ ਦਸਵੀਂ/ਬਾਰ੍ਹਵੀਂ ਦੀ ਯੋਗਤਾ ਹੋਵੇ ਉਹ ਇਸ ਅਸਾਮੀ ਲਈ ਇੰਟਰਵਿਊ ਦੇ ਸਕਦੇ ਹਨ। ਜਿਨ੍ਹਾਂ ਉਮੀਦਵਾਰਾਂ ਦੀ ਉਮਰ 18-40 ਸਾਲ ਹੋਵੇ ਅਤੇ ਪੁਰਸ਼/ਮਹਿਲਾ ਦੋਵੇਂ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।

Advertisements

ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 07-05-2025 ਦਿਨ ਬੁੱਧਵਾਰ, ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here