
ਚੰਡੀਗੜ੍ਹ (ਦ ਸਟੈਲਰ ਨਿਊਜ਼)। ਭਾਰਤ ਵੱਲੋਂ ਪਾਕਿਸਤਾਨ ਖਿਲਾਫ਼ ਕੀਤੇ ‘ਅਪਰੇਸ਼ਨ ਸਿੰਦੂਰ’ ਤੋਂ ਬਾਅਦ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਚੌਕਸੀ ਵਧਾ ਦਿੱਤੀ ਗਈ ਹੈ। ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ, ਫਾਜ਼ਿਲਕਾ, ਪਠਾਨਕੋਟ ਦੇ ਸਾਰੇ ਸਕੂਲ ਬੰਦ ਕਰ ਦਿੱਤੇ ਗਏ ਹਨ। ਇਹ ਫੈਸਲਾ ਡਿਪਟੀ ਕਮਿਸ਼ਨਰ ਵੱਲੋਂ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਹੈ।

ਭਾਰਤੀ ਫੌਜ ਨੇ ਬਿਆਨ ਵਿਚ ਕਿਹਾ, ‘‘ਇਹ ਕਦਮ ਪਹਿਲਗਾਮ ਦਹਿਸ਼ਤੀ ਹਮਲੇ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ, ਜਿਸ ਵਿਚ 25 ਭਾਰਤੀਆਂ ਅਤੇ ਇਕ ਨੇਪਾਲੀ ਨਾਗਰਿਕ ਦੀ ਹੱਤਿਆ ਕਰ ਦਿੱਤੀ ਗਈ ਸੀ।’’ ਬਿਆਨ ਵਿਚ ਕਿਹਾ ਗਿਆ, ‘‘ਅਸੀਂ ਇਸ ਵਚਨਬੱਧਤਾ ਉਤੇ ਖਰੇ ਉਤਰ ਰਹੇ ਹਾਂ ਕਿ ਇਸ ਹਮਲੇ ਲਈ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਠਹਿਰਾਇਆ ਜਾਵੇਗਾ।’’











