Tuesday, October 27, 2026
Home Latest ਗੁਰਦਾਸਪੁਰ ‘ਚ ਧਮਾਕਾ, ਜਾਂਚ ‘ਚ ਜੁੱਟੀ ਪੁਲਿਸ

ਗੁਰਦਾਸਪੁਰ ‘ਚ ਧਮਾਕਾ, ਜਾਂਚ ‘ਚ ਜੁੱਟੀ ਪੁਲਿਸ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਗੁਰਦਾਸਪੁਰ-ਤਿੱਬੜੀ ਸੜਕ ਤੇ ਪਿੰਡ ਪੰਧੇਰ ਨਜਦੀਕ ਰਾਤ ਕਰੀਬ 1.30 ਵਜੇ ਅਸਮਾਨ ਵਿੱਚ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਜਿਸ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀਆਂ ਦੇ ਨਾਲ ਬੰਬ ਨਿਰੋਧਕ ਦਸਤਾ ਮੌਕੇ ‘ਤੇ ਪਹੁੰਚ ਗਿਆ ਅਤੇ ਬੰਬ ਦੇ ਅਵਸ਼ੇਸ਼ਾਂ ਦੀ ਜਾਂਚ ਕਰ ਰਿਹਾ ਹੈ। ਅਸਮਾਨ ਵਿੱਚ ਫਟਣ ਵਾਲੇ ਬੰਬ ਦੇ ਅਵਸ਼ੇਸ਼ ਕਰੀਬ 2 ਏਕੜ ਜ਼ਮੀਨ ਵਿੱਚ ਖਿੰਡੇ ਹੋਏ ਸਨ ਅਤੇ ਪੁਲਿਸ ਨੇ ਇਲਾਕੇ ਨੂੰ ਪੂਰੀ ਤਰ੍ਹਾਂ ਘੇਰ ਲਿਆ ਹੈ।

Advertisements

ਇਸ ਸਬੰਧ ਵਿੱਚ ਕੋਈ ਵੀ ਅਧਿਕਾਰੀ ਫਿਲਹਾਲ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ, ਕਿਉਂਕਿ ਇਹ ਪਤਾ ਨਹੀਂ ਹੈ ਕਿ ਇਹ ਬੰਬ ਕਿਵੇਂ ਫਟਿਆ, ਕਿੱਥੋਂ ਆਇਆ ਅਤੇ ਕਿਸਨੇ ਸੁੱਟਿਆ।  ਇਸ ਸਬੰਧ ਵਿੱਚ ਜ਼ਿਲ੍ਹਾ ਪੁਲਿਸ ਸੁਪਰਡੈਂਟ ਆਦਿੱਤਿਆ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹਨਾਂ ਨੇ ਮੌਕੇ ਦਾ ਦੌਰਾ ਕੀਤਾ ਹੈ ਅਤੇ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਡਰਨ ਦੀ ਲੋੜ ਨਹੀਂ ਹੈ। ਪੁਲਿਸ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਵਚਨਬੱਧ ਹੈ।

LEAVE A REPLY

Please enter your comment!
Please enter your name here