Saturday, October 24, 2026
Home Latest ਗੁਰਦਾਸਪੁਰ ਵਿੱਚ ਆਤਿਸ਼ਬਾਜ਼ੀ ਕਰਨ ਤੇ ਲਗਾਈ ਪਾਬੰਦੀ

ਗੁਰਦਾਸਪੁਰ ਵਿੱਚ ਆਤਿਸ਼ਬਾਜ਼ੀ ਕਰਨ ਤੇ ਲਗਾਈ ਪਾਬੰਦੀ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਿਸੇ ਵੀ ਤਰਾਂ ਦੀ ਸੰਕਟ-ਕਾਲ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ, 1968 ਅਧੀਨ ‘ਮੌਕ ਡਰਿੱਲ’ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਇਹ ਦੇਖਣ ਵਿੱਚ ਆਇਆ ਹੈ ਕਿ ਵਿਆਹ ਸ਼ਾਦੀਆਂ, ਖ਼ੁਸ਼ੀਆਂ ਦੇ ਉਤਸਵਾਂ ਅਤੇ ਧਾਰਮਿਕ ਉਤਸਵਾਂ ਦੌਰਾਨ ਆਮ ਪਬਲਿਕ ਵੱਲੋਂ ਆਤਿਸ਼ਬਾਜ਼ੀ ਜਿਸ ਵਿੱਚ ਬੰਬ, ਹਵਾਈ ਪਟਾਖੇ ਅਤੇ ਚਾਇਨੀਜ ਕਰੈਕਰ ਸ਼ਾਮਲ ਹੁੰਦੇ ਹਨ, ਦੀ ਭਰਪੂਰ ਵਰਤੋਂ ਕੀਤੀ ਜਾਂਦੀ ਹੈ। ਅਜਿਹੇ ਪਟਾਖਿਆਂ ਨਾਲ ਸ਼ੋਰ-ਸ਼ਰਾਬੇ ਨਾਲ ਆਮ ਪਬਲਿਕ ਵਿੱਚ ਦਰ ਪੈਦਾ ਹੁੰਦਾ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। 

Advertisements

ਇਸ ਸਭ ਨੂੰ ਧਿਆਨ ਵਿੱਚ ਰੱਖਦੇ ਹੋਏ ਡਾ. ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ, ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਭਾਰਤੀ ਨਾਗਰਿਕਤਾ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਵਿਆਹ ਸ਼ਾਦੀਆਂ, ਖ਼ੁਸ਼ੀਆਂ ਦੇ ਉਤਸਵਾਂ ਅਤੇ ਧਾਰਮਿਕ ਉਤਸਵਾਂ ਦੌਰਾਨ ਆਮ ਪਬਲਿਕ ਨਾਲੋਂ ਚਲਾਈ ਜਾਣ ਵਾਲੀ ਆਤਿਸ਼ਬਾਜ਼ੀ ਜਿਸ ਵਿੱਚ ਬੰਬ, ਹਵਾਈ ਪਟਾਖੇ ਅਤੇ ਚਾਇਨੀਜ਼ ਕਰੈਕਰ ਸ਼ਾਮਿਲ ਹਨ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਮਨਾਹੀ ਦੇ ਇਹ ਹੁਕਮ 7 ਮਈ 2025 ਤੋਂ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।

LEAVE A REPLY

Please enter your comment!
Please enter your name here