Monday, October 26, 2026
Home Latest ਵਿਆਹ ਸ਼ਾਦੀਆਂ ਤੇ ਧਾਰਮਿਕ ਪ੍ਰੋਗਰਾਮਾਂ ਤੇ ਡਰੋਨ ਤੇ ਆਤਿਸ਼ਬਾਜੀ ਪਟਾਖੇ ਚਲਾਉਣ ਤੇ...

ਵਿਆਹ ਸ਼ਾਦੀਆਂ ਤੇ ਧਾਰਮਿਕ ਪ੍ਰੋਗਰਾਮਾਂ ਤੇ ਡਰੋਨ ਤੇ ਆਤਿਸ਼ਬਾਜੀ ਪਟਾਖੇ ਚਲਾਉਣ ਤੇ ਰੋਕ

The Stellar News Logo

ਫਾਜ਼ਿਲਕਾ (ਦ ਸਟੈਲਰ ਨਿਊਜ਼)। ਫਾਜ਼ਿਲਕਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾਂ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਵਿਆਹ ਸ਼ਾਦੀਆਂ, ਖੁਸ਼ੀ ਦੇ ਸਮਾਗਮਾਂ ਅਤੇ ਧਾਰਮਿਕ ਉਤਸਵੲ ਦੌਰਾਨ ਆਮ ਪਬਲਿਕ ਵੱਲੋਂ ਡਰੋਨ ਕੈਮਰਿਆਂ ਦੀ ਵਰਤੋਂ ਕਰਨ ਅਤੇ ਚਲਾਈ ਜਾਣ ਵਾਲੀ ਆਤਿਸ਼ਬਾਜੀ, ਜਿਸ ਵਿੱਚ ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਟਰ ਸ਼ਾਮਿਲ ਹਨ, ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।

Advertisements

ਹੁਕਮਾਂ ਅਨੁਸਾਰ ਵਰਤਮਾਨ ਸਥਿਤੀਆਂ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ 1968 ਅਧੀਨ ਡਰਿੱਲ ਕੀਤੀਆਂ ਜਾ ਰਹੀਆਂ ਹਨ। ਅਜਿਹੇ ਵਿੱਚ ਦੇਖਣ ਵਿੱਚ ਆਉਂਦਾ ਹੈ ਕਿ ਆਏ ਦਿਨ ਵਿਆਹ ਸਾਦੀ, ਖੁਸ਼ੀ ਦੇ ਉਤਸਵਾਂ ਤੇ ਧਾਰਮਿਕ ਉਤਸਵਾਂ ਦੌਰਾਨ ਆਮ ਪਬਲਿਕ ਵੱਲੋਂ ਡਰੋਨ ਕੈਮਰਿਆਂ ਤੇ ਆਤਿਸ਼ਬਾਜੀ ਜਿਸ ਵਿੱਚ ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਪਟਾਖੇ ਸ਼ਾਮਿਲ ਹੁੰਦੇ ਹਨ ਦੀ ਭਰਪੂਰ ਵਰਤੋਂ ਕੀਤੀ ਜਾਂਦੀ ਹੈ। ਅਜਿਹੇ ਪਟਾਖਿਆਂ ਦੇ ਸ਼ੋਰ ਸ਼ਰਾਬੇ ਨਾਲ ਆਮ ਪਬਲਿਕ ਵਿੱਚ ਡਰ ਪੈਦਾ ਹੁੰਦਾ ਹੈ ਅਤੇ ਭਰਮ ਦੀ ਸਥਿਤੀ ਬਣ ਸਕਦੀ ਹੈ। ਜਿਸ ਨਾਲ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਦਾ ਖਦਸਾ ਬਣਿਆ ਰਹਿੰਦਾ ਹੈ। ਇਸ ਲਈ ਇਹ ਪਾਬੰਦੀਆਂ ਲਾਈਆਂ ਗਈਆਂ ਹਨ। ਇਹ ਪਾਬੰਦੀਆਂ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਈਆਂ ਹਨ ਅਤੇ ਅਗਲੇ ਹੁਕਮਾਂ ਤੱਕ ਜ਼ਿਲ੍ਹੇ ਦੀ ਹਦੂਦ ਅੰਦਰ ਲਾਗੂ ਰਹਿਣਗੀਆਂ।

LEAVE A REPLY

Please enter your comment!
Please enter your name here