Thursday, October 29, 2026
Home Latest ਜਲੰਧਰ ਦੇ NCC ਅਫਸਰ ਮੈੱਸ ਵਿੱਚ ਲੱਗੀ ਭਿਆਨਕ ਅੱਗ, ਸਾਰਾ ਸਮਾਨ ਸੜ੍ਹ ਕੇ...

ਜਲੰਧਰ ਦੇ NCC ਅਫਸਰ ਮੈੱਸ ਵਿੱਚ ਲੱਗੀ ਭਿਆਨਕ ਅੱਗ, ਸਾਰਾ ਸਮਾਨ ਸੜ੍ਹ ਕੇ ਹੋਇਆ ਸੁਆਹ

ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਦੇ ਡਿਫੈਂਸ ਕਲੋਨੀ ਵਿੱਚ ਐਨਸੀਸੀ ਅਫਸਰ ਮੈੱਸ ਵਿੱਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਡਿਫੈਂਸ ਕਲੋਨੀ ਵਿੱਚ ਐਨਸੀਸੀ ਅਫਸਰ ਮੈੱਸ ਵਿੱਚ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।

Advertisements

ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ਤੇ ਪਹੁੰਚ ਕੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਅੱਗ ਲੱਗਣ ਕਾਰਨ ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ ਰਿਹਾ, ਪਰ ਅੰਦਰ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ।

LEAVE A REPLY

Please enter your comment!
Please enter your name here